ਅੱਡਾ ਝੁੰਗੀਆ ਬੀਤ ’ਚ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅੱਡਾ ਝੁੰਗੀਆ ਬੀਤ ’ਚ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Publish Date: Sun, 30 Aug 2026 03:37 PM (IST)
Updated Date: Sun, 30 Aug 2026 03:40 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਪ੍ਰਸਤਾਵਿਤ ਮੀਟਿੰਗ ਨੂੰ ਆਖਰੀ ਸਮੇਂ ਰੱਦ ਕਰਨ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਅੰਦੋਲਨਕਾਰੀ ਮੁਲਾਜ਼ਮਾਂ ਨੂੰ ਕਥਿਤ ਤੌਰ ’ਤੇ ਡਰਾਉਣ ਲਈ ਦਿੱਤੇ ਪੱਤਰਾਂ ਦੇ ਵਿਰੋਧ ਵਿੱਚ ਮੁਲਾਜ਼ਮ ਜਥੇਬੰਦੀਆਂ ਦਾ ਗੁੱਸਾ ਸੜਕਾਂ ’ਤੇ ਦੇਖਣ ਨੂੰ ਮਿਲਿਆ। ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਗੌਰਮਿੰਟ ਟੀਚਰ ਯੂਨੀਅਨ ਗੜ੍ਹਸ਼ੰਕਰ ਦੇ ਪ੍ਰਧਾਨ ਅਸ਼ਵਨੀ ਰਾਣਾ, ਪੈਨਸ਼ਨਰ ਆਗੂ ਕੇਸ਼ਵ ਦਾਸ ਅਤੇ ਰਾਮਜੀ ਦਾਸ ਚੌਹਾਨ ਦੀ ਅਗਵਾਈ ਹੇਠ ਅੱਡਾ ਝੁੰਗੀਆਂ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਬੀਨੇਵਾਲ ਚੌਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਅਸ਼ਵਨੀ ਰਾਣਾ ਜੀਟੀਯੂ, ਪੈਨਸ਼ਨਰ ਆਗੂ ਕੇਸ਼ਵ ਦਾਸ, ਰਾਮ ਜੀ ਚੌਹਾਨ, ਸੁਖਦੇਵ ਡਾਨਸੀਵਾਲ, ਕੁਲਭੂਸ਼ਣ ਕੁਮਾਰ, ਸਤਪਾਲ ਮਿਨਹਾਸ ਅਜੈਬ ਬੋਪਾਰਾਏ, ਰਾਜ ਕੁਮਾਰ, ਪੈਨਸ਼ਨਰ ਬਲਵੰਤ ਸਿੰਘ, ਪਰਮਜੀਤ ਕੌਰ, ਖੁਸ਼ਵਿੰਦਰ ਕੌਰ, ਪਵਨਦੀਪ ਕੌਰ, ਰਾਜ ਰਾਣੀ, ਮੀਨਾ ਕੁਮਾਰੀ, ਅਮਨਦੀਪ ਕੌਰ, ਰਮਨਦੀਪ ਕੌਰ, ਵਣ ਵਿਭਾਗ ਯੂਨੀਅਨ, ਜਲ ਸਰੋਤ ਵਿਭਾਗ ਯੂਨੀਅਨ, ਪਾਵਰ ਕਾਰਪੋਰੇਸ਼ਨ ਯੂਨੀਅਨ, ਆਸ਼ਾ ਵਰਕਰ ਯੂਨੀਅਨ, ਆਂਗਨਵਾੜੀ ਵਰਕਰ ਯੂਨੀਅਨ, ਮਿਡ-ਡੇ-ਮੀਲ ਵਰਕਰ ਯੂਨੀਅਨ, ਕਿਸਾਨ ਮਜ਼ਦੂਰ ਯੂਨੀਅਨ, ਲੋਕ ਬਚਾਓ ਪਿੰਡ ਬਚਾਓ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ।