ਗੌਰਮਿੰਟ ਕਾਲਜ ਟਾਂਡਾ ’ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗੌਰਮਿੰਟ ਕਾਲਜ ਟਾਂਡਾ ’ਚ ਰਾਸ਼ਟਰੀ ਖੇਡ ਦਿਵਸ ਮਨਾਇਆ
Publish Date: Sun, 30 Aug 2026 04:12 PM (IST)
Updated Date: Sun, 30 Aug 2026 04:13 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਗਿਆਨੀ ਕਰਤਾਰ ਸਿੰਘ ਮੈਮੋਰੀਅਲ ਗੌਰਮਿੰਟ ਕਾਲਜ ਟਾਂਡਾ ਉੜਮੁੜ ਵਿਖੇ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਅਗਵਾਈ ਵਿੱਚ ਸਰੀਰਕ ਸਿੱਖਿਆ ਵਿਭਾਗ ਅਤੇ ਸਪੋਰਟਸ ਕਲੱਬ ਵੱਲੋਂ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਅਤੇ ਸਪੋਰਟਸ ਕਲੱਬ ਦੇ ਮੁਖੀ ਪ੍ਰੋਫੈਸਰ ਮਨਮੋਹਨ ਸਿੰਘ ਵੱਲੋਂ ਮੇਜਰ ਧਿਆਨ ਚੰਦ ਦੇ ਜੀਵਨ, ਸੰਘਰਸ਼, ਖੇਡ ਪ੍ਰਤਿਭਾ ਅਤੇ ਰਾਸ਼ਟਰ ਲਈ ਯੋਗਦਾਨ ਵਿਸ਼ੇ ਤੇ ਲੈਕਚਰ ਦਿੱਤਾ ਗਿਆ। ਇਸ ਤੋਂ ਇਲਾਵਾ ਐੱਮਏ ਭਾਗ ਦੂਜਾ ਦੀ ਵਿਦਿਆਰਥਣ ਹਿਮਾਂਸ਼ੀ ਅਤੇ ਬੀਏ ਭਾਗ ਤੀਜਾ ਦੇ ਵਿਦਿਆਰਥੀ ਰਣਦੀਪ ਸਿੰਘ, ਮਨਵੀਰ ਸਿੰਘ ਅਤੇ ਸਮੀਨਾ ਵੱਲੋਂ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਅਤੇ ਮੇਜਰ ਧਿਆਨ ਚੰਦ ਦੇ ਜੀਵਨ ਤੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਪ੍ਰਿੰਸੀਪਲ ਵੱਲੋਂ ਮੇਜਰ ਧਿਆਨ ਚੰਦ ਦੇ ਸੰਘਰਸ਼ਮਈ ਜੀਵਨ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਦੇ ਨਾਲ ਨਾਲ ਮਿਹਨਤ ਅਤੇ ਅਨੁਸ਼ਾਸਨ ਵਿੱਚ ਰਹਿਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਵਿਜੇਪਾਲ ਸਿੰਘ, ਪ੍ਰੋਫੈਸਰ ਗੁਰਦੇਵ ਸਿੰਘ, ਪ੍ਰੋਫੈਸਰ ਜਗਜੀਤ ਸਿੰਘ, ਡਾ. ਮਨੀਸ਼ ਕੁਮਾਰ, ਪ੍ਰੋਫੈਸਰ ਗੌਰਵ ਬੇਦੀ, ਪ੍ਰੋਫੈਸਰ ਰਮਨਦੀਪ ਸਿੰਘ, ਪ੍ਰੋਫੈਸਰ ਵਿਨੇ ਕੁਮਾਰ, ਪ੍ਰੋਫੈਸਰ ਸਰਬਜੀਤ ਸਿੰਘ ਅਤੇ ਕਾਲਜ ਦੇ ਵਿਦਿਆਰਥੀ ਸ਼ਾਮਲ ਸਨ।