
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਰਕਾਰ ਦੇ ਪੱਤਰਾਂ ਦੀਆਂ ਅਧਿਆਪਕਾਂ ਨੇ ਫੂਕੀਆਂ ਕਾਪੀਆਂ

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ
ਗੜਸ਼ੰਕਰ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ 27 ਅਗਸਤ ਨੂੰ ਮੁੱਖ ਮੰਤਰੀ ਵੱਲੋਂ ਦਿੱਤੀ ਮੀਟਿੰਗ ਤੋਂ ਮੁਕਰਨ ਅਤੇ ਪਰਸੋਨਲ ਵਿਭਾਗ ਵੱਲੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਕਾਰਵਾਈ ਕਰਨ ਦੇ ਕੱਢੇ ਪੱਤਰ ਖ਼ਿਲਾਫ਼ ਸਕੂਲਾਂ ਵਿੱਚ ਸਕੂਲਾਂ ਦੇ ਸਟਾਫ ਨੇ ਇਕੱਠੇ ਹੋ ਕੇ ਧਮਕੀ ਭਰੇ ਪੱਤਰ ਦੀਆਂ ਕਾਪੀਆਂ ਸਾੜੀਆਂ। ਇਸ ਸਬੰਧੀ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪਰਸੋਨਲ ਵਿਭਾਗ ਵੱਲੋਂ ਪੱਤਰ ਜਾਰੀ ਕਰ ਕੇ ਮੁਲਾਜ਼ਮਾਂ ਨੂੰ ਧਮਕਾਉਣ ਦੀ ਕੋਸ਼ਿਸ਼ ਕੀਤੀ, ਜਿਸ ਖ਼ਿਲਾਫ਼ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋ 28-29 ਅਗਸਤ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਮੁੱਖ ਮੰਤਰੀ ਦੀ ਅਰਥੀ ਅਤੇ 29 ਅਗਸਤ ਨੂੰ ਸਕੂਲਾਂ ਵਿੱਚ ਧਮਕੀ ਪੱਤਰ ਸਾੜੇ ਗਏ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਲਾਗੂ ਨਹੀਂ ਕੀਤੀਆਂ ਜਾਣਗੀਆਂ ਤਾਂ ਹੜਤਾਲਾਂ ਅਤੇ ਧਰਨੇ ਤਾਂ ਚਲਦੇ ਹੀ ਰਹਿਣਗੇ ਅਤੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਪੰਜਾਬ ਸਰਕਾਰ ਵੱਲੋਂ ਕੱਢੇ ਇਸ ਧਮਕੀ ਭਰੇ ਪੱਤਰ ਤੋਂ ਡਰਨ ਵਾਲੇ ਨਹੀਂ। ਉਹ ਆਪਣੀਆਂ ਮੰਗਾਂ ਲਾਗੂ ਹੋਣ ਤੱਕ ਕਿਸੇ ਕੀਮਤ ’ਤੇ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ। ਅਧਿਆਪਕ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਅੜੀਅਲ ਰਵੱਈਏ ਖ਼ਿਲਾਫ਼ ਤਾਲਮੇਲ ਕਮੇਟੀ ਵੱਲੋਂ 30 ਅਗਸਤ ਨੂੰ ਸੂਬਾ ਪੱਧਰੀ ਮੀਟਿੰਗ ਸੱਦ ਲਈ ਹੈ, ਜਿਸ ਵਿੱਚ ਅਗਲੇ ਸਖ਼ਤ ਐਕਸ਼ਨ ਦਿੱਤੇ ਜਾਣਗੇ।
ਇਸ ਮੌਕੇ ਮੁਕੇਸ਼ ਕੁਮਾਰ, ਸੁਖਦੇਵ ਡਾਨਸੀਵਾਲ, ਕੁਮਾਰ ਗੌਰਵ, ਅਸ਼ਨੀ ਕੁਮਾਰ, ਬਲਜੀਤ ਸਿੰਘ ਮਹਿਮੋਵਾਲ, ਅਜੇ ਕੁਮਾਰ, ਕਰਨੈਲ ਸਿੰਘ ਖਾਨਪੁਰ, ਮਨਜੀਤ ਸਿੰਘ ਸੈਣੀ, ਵਿਨੈ ਕੁਮਾਰ, ਪ੍ਰਵੀਨ ਕੁਮਾਰ, ਪਰਦੀਪ ਕੁਮਾਰ, ਸੱਤਪਾਲ ਕਲੇਰ, ਬਲਕਾਰ ਸਿੰਘ ਮੰਗਾਣੀਆਂ, ਖੁਸ਼ਵਿੰਦਰ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ, ਸੁਨੀਤਾ ਕੁਮਾਰੀ, ਅਮਨਦੀਪ ਕੌਰ, ਪਰਜਿੰਦਰ ਲੇਹਲ, ਸੁਖਬੀਰ ਸਿੰਘ, ਰੁਪਿੰਦਰ ਸਿੰਘ, ਇੰਦਰਜੀਤ ਕੌਰ, ਕਵਿਤਾ, ਬਲਵਿੰਦਰ ਖਾਨਪੁਰ, ਤਰਸੇਮ ਕੌਰ, ਬਲਵੀਰ ਕੌਰ, ਪੂਨਮ ਰਾਣੀ, ਕਮਲੇਸ਼ ਕੌਰ ਆਦਿ ਮੌਜੂਦ ਸਨ।