ਬਾਬਾ ਮੱਖਣ ਸ਼ਾਹ ਲੁਬਾਣਾ ਨੂੰ ਸਮਰਪਿਤ ਗੁਰੂ ਲਾਧੋ ਰੇ ਪ੍ਰਗਟ ਦਿਵਸ ਮਨਾਇਆ ਬਾਬਾ ਮੱਖਣ ਸ਼ਾਹ ਲੁਬਾਣਾ ਨੂੰ ਸਮਰਪਿਤ ਗੁਰੂ ਲਾਧੋ ਰੇ ਪ੍ਰਗਟ ਦਿਵਸ
Publish Date: Sun, 30 Aug 2026 07:40 PM (IST)
Updated Date: Sun, 30 Aug 2026 07:43 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਪਿੰਡ ਜਲਾਲਪੁਰ ਵਿਖੇ ਸਮੂਹ ਪਿੰਡ ਵਾਸੀਆਂ ਤੇ ਐੱਨਆਰਆਈ ਵੀਰਾਂ ਤੇ ਗ੍ਰਾਮ ਪੰਚਾਇਤ ਤੇ ਪਿੰਡ ਦੀਆਂ ਚਾਰ ਪੱਤੀਆਂ ਦੇ ਗੁਰਦੁਆਰਾ ਸਾਹਿਬ ਪ੍ਰਬੰਧਕੀ ਕਮੇਟੀਆਂ ਦੇ ਸਹਿਯੋਗ ਨਾਲ ਸਰਪੰਚ ਤੇ ਮਾਰਕੀਟਿੰਗ ਕਮੇਟੀ ਟਾਂਡਾ ਦੇ ਚੇਅਰਮੈਨ ਜਸਵੰਤ ਸਿੰਘ ਬਿੱਟੂ ਦੀ ਅਗਵਾਈ ਵਿੱਚ ਬਾਬਾ ਮੱਖਣ ਸ਼ਾਹ ਲੁਬਾਣਾ ਨੂੰ ਸਮਰਪਿਤ ਤੀਸਰਾ ਸਾਲਾਨਾ ਗੁਰੂ ਲਾਧੋ ਰੇ ਪ੍ਰਗਟ ਦਿਵਸ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਦੀਵਾਨ ਦੌਰਾਨ ਭਾਈ ਹਰਪ੍ਰੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਕਿਲਾ ਪੱਤੀ, ਭਾਈ ਇੰਦਰਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਲਾਹੌਰ ਪੱਤੀ, ਭਾਈ ਬਲਦੇਵ ਸਿੰਘ ਹਜੂਰੀ ਰਾਗੀ ਜੱਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਬੀਬੀ ਜਸਵੀਰ ਕੌਰ ਰਾਗੀ ਢਾਡੀ ਜੱਥਾ ਸੁਲਤਾਨਪੁਰ ਲੋਧੀ ਆਦਿ ਨੇ ਸੰਗਤਾਂ ਨੂੰ ਬਾਣੀ ਦੇ ਨਾਲ ਜੋੜ ਕੇ ਨਿਹਾਲ ਕੀਤਾ। ਇਸ ਧਾਰਮਿਕ ਸਮਾਗਮ ਵਿੱਚ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਵੀ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਰਾਜਾ ਗਿੱਲ ਨੇ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਦੀ ਬਦੌਲਤ ਲੁਬਾਣਾ ਭਾਈਚਾਰੇ ਨੇ ਪੰਜਾਬ ਦੇ ਨਾਲ-ਨਾਲ ਦੇਸ਼ਾ-ਵਿਦੇਸ਼ਾਂ ਵਿੱਚ ਕੌਮ ਦਾ ਨਾਮ ਉੱਚਾ ਕੀਤਾ ਹੈ। ਇਸ ਮੌਕੇ ਸਰਪੰਚ ਜਸਵੰਤ ਸਿੰਘ ਬਿੱਟੂ ਅਤੇ ਸਮੂਹ ਪ੍ਰਬੰਧਕਾਂ ਵੱਲੋਂ ਵਿਧਾਇਕ ਰਾਜਾ ਗਿੱਲ ਅਤੇ ਹੋਰ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਿਰਪਾਓ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਹਰੀ ਕ੍ਰਿਸ਼ਨ ਸਿੰਘ ਕੁਕੂ ਸੈਣੀ, ਕਮਲ ਸੈਣੀ ਪ੍ਰਧਾਨ ਬਾਬਾ ਬੂਟਾ ਭਗਤ ਮੰਦਰ ਕਮੇਟੀ ਟਾਂਡਾ, ਆਮ ਆਦਮੀ ਪਾਰਟੀ ਟਾਂਡਾ ਦੇ ਸੰਗਠਨ ਇੰਚਾਰਜ ਕੇਸ਼ਵ ਸੈਣੀ, ਗੁਰਸ਼ਮਿੰਦਰ ਸਿੰਘ ਰੰਮੀ ਕਾਲਕਟ ਚੇਅਰਮੈਨ ਸਪੋਰਟਸ ਬੋਰਡ, ਚੇਅਰਮੈਨ ਲਖਵੀਰ ਸਿੰਘ ਲੱਖੀ, ਲਖਵਿੰਦਰ ਸਿੰਘ ਸੇਠੀ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ ਗੁਰਨਾਮ ਸਿੰਘ, ਰਵਿੰਦਰ ਸਿੰਘ ਜਿਲਾ ਸਕੱਤਰ ਸੋਸ਼ਲ ਮੀਡੀਆ, ਲਖਬੀਰ ਸਿੰਘ ਚੇਅਰਮੈਨ, ਨਿਰਮਲ ਸਿੰਘ ਪ੍ਰਧਾਨ, ਜਸਵੰਤ ਸਿੰਘ ਅੰਬੀ ਪ੍ਰਧਾਨ ਅਤੇ ਪੰਚ ਸੁਰਿੰਦਰ ਸਿੰਘ ਕਾਲਾ, ਗੁਰਮੀਤ ਸਿੰਘ, ਨੰਬਰਦਾਰ ਮਲਕੀਤ ਸਿੰਘ, ਨੰਬਰਦਾਰ ਕੁਲਵੰਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।