ਟਿਕਟ ਦੀ ਦਾਅਵੇਦਾਰੀ ਲਈ ਅਜੈ ਕੌਸ਼ਲ ਨੇ ਵਿੱਢੀ ‘ਮਿਸ਼ਨ 2027’ ਮੁਹਿੰਮ ਟਿਕਟ ਦੀ ਦਾਅਵੇਦਾਰੀ ਪੇਸ਼ ਕਰਦਿਆਂ ਅਜੈ ਕੌਸ਼ਲ ਸੇਠੂ ਨੇ ਵਿੱਢੀ ‘ਮਿਸ਼ਨ 2027’ ਮੁਹਿੰਮ
Publish Date: Mon, 31 Aug 2026 03:35 PM (IST)
Updated Date: Mon, 31 Aug 2026 03:37 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਨੇੜਲੇ ਪਿੰਡ ਪੁਰੀਕਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਜਲੰਧਰ ਜ਼ਿਲ੍ਹੇ ਦੇ ਸਹਿ-ਇੰਚਾਰਜ ਅਜੈ ਕੌਸ਼ਲ ਸੇਠੂ ਵੱਲੋਂ ਵਿਸ਼ਾਲ ਇਕੱਤਰਤਾ ਕਰਕੇ ‘ਮਿਸ਼ਨ 2027’ ਤਹਿਤ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਮੀਟਿੰਗਾਂ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਮੁਕੇਰੀਆਂ ਤੋਂ ਭਾਜਪਾ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਵੀ ਪੇਸ਼ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਅਜੈ ਕੌਸ਼ਲ ਸੇਠੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਰੀਬ, ਮੱਧ ਵਰਗ, ਕਿਸਾਨਾਂ, ਮਹਿਲਾਵਾਂ ਅਤੇ ਨੌਜਵਾਨਾਂ ਨੂੰ ਕੇਂਦਰ ਵਿੱਚ ਰੱਖ ਕੇ ਕਈ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਕੇਂਦਰ ਸਰਕਾਰ ਮੁਤਾਬਕ ਇਨ੍ਹਾਂ ਯੋਜਨਾਵਾਂ ਦਾ ਲੋਕਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਇਆ ਗਿਆ ਹੈ ਪਰ ਸੂਬੇ ਦੀ ਵਿਗੜ ਰਹੀ ਵਿੱਤੀ ਹਾਲਤ, ਵਧਦਾ ਕਰਜ਼ਾ, ਕਾਨੂੰਨ-ਵਿਵਸਥਾ ਦੀ ਨਾਕਸ ਸਥਿਤੀ ਅਤੇ ਵਿਕਾਸ ਕਾਰਜਾਂ ਵਿੱਚ ਆਈ ਖੜੋਤ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਨੂੰ ਮੁੜ ਵਿਕਾਸ ਦੀ ਰਾਹ ’ਤੇ ਲਿਆਉਣ ਲਈ ਕੇਂਦਰ ਅਤੇ ਸੂਬੇ ਵਿੱਚ ਇੱਕੋ ਜਿਹੀਆਂ ਨੀਤੀਆਂ ਵਾਲੀ ‘ਡਬਲ ਇੰਜਣ’ ਸਰਕਾਰ ਦੀ ਲੋੜ ਹੈ। ਇਸ ਮੌਕੇ ਸਰਪੰਚ ਰਵੀ ਕੁਮਾਰ ਮਨਹਾਸ, ਸਰਪੰਚ ਸੁਭਾਸ਼ ਸਿੰਘ ਕਲਸਾਂ, ਸਰਪੰਚ ਵਿਕਾਸ ਮਨਹਾਸ, ਸਰਪੰਚ ਰਣਜੀਤ ਸਿੰਘ, ਸਰਪੰਚ ਅਸ਼ਵਨੀ ਕੁਮਾਰ ਤੱਲੂਵਾਲ, ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਭਾਜਪਾ ਅਸ਼ਵਨੀ ਚੌਧਰੀ, ਸਰਪੰਚ ਲਖਨਵੀਰ ਸਿੰਘ ਡੁੱਗਰੀ, ਰਮੇਸ਼ ਚੰਦਰ ਬਲਾਕ ਸੰਮਤੀ ਮੈਂਬਰ, ਸਾਬਕਾ ਸਰਪੰਚ ਕਮਲ ਸਿੰਘ ਡੱਡ ਅਤੇ ਹੋਰ ਹਾਜ਼ਰ ਸਨ।