ਬੰਦੀ ਸਿੰਘਾਂ ਦੀ ਰਿਹਾਈ ਲਈ ਧਾਰਮਿਕ ਸਮਾਗਮ ਕਰਵਾਇਆ
ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Mon, 31 Aug 2026 03:41 PM (IST)
Updated Date: Mon, 31 Aug 2026 03:43 PM (IST)
ਗੌਰਵ, ਪੰਜਾਬੀ ਜਾਗਰਣ ਗੜਦੀਵਾਲਾ : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਅਤੇ ਲੋਕ ਜਾਗਰੂਕਤਾ ਪੈਦਾ ਕਰਨ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਸਮੂਹ ਸੰਗਤ ਨੇ ਗੁਰੂ ਚਰਨਾਂ ਵਿੱਚ ਬੰਦੀ ਸਿੰਘਾਂ ਦੀ ਚੜ੍ਹਦੀਕਲਾ, ਉਨ੍ਹਾਂ ਦੀ ਰਿਹਾਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਬੁਲਾਰਿਆਂ ਨੇ ਕਿਹਾ ਕਿ ਜਿਹੜੇ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਮਨੁੱਖੀ ਅਤੇ ਨਿਆਂਸੰਗਤ ਪੱਖੋਂ ਬੇਹੱਦ ਜ਼ਰੂਰੀ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਰਧਾ ਅਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਨੇ ਸੰਗਤ ਨੂੰ ਗੁਰਬਾਣੀ ਦੇ ਉਪਦੇਸ਼ਾਂ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ।