
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ 5 ਸਤੰਬਰ ਨੂੰ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਯੂਨੀਅਨ ਦੀ ਹੁਸ਼ਿਆਰਪੁਰ ਇਕਾਈ ਵੱਲੋਂ 5 ਸਤੰਬਰ ਨੂੰ ਕਾਲਾ ਅਧਿਆਪਕ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਯੂਨੀਅਨ ਦੀ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਸੁਖਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਅਧਿਆਪਕਾਂ ਅਤੇ ਯੂਨੀਅਨ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਧਾਨ ਪ੍ਰਿੰਸੀਪਲ ਸੁਖਇੰਦਰ ਸਿੰਘ ਬੱਡੋਂ ਅਤੇ ਸਕੱਤਰ ਪ੍ਰਿੰਸੀਪਲ ਨੀਰਜ ਘਈ ਨੇ ਕਿਹਾ ਕਿ ਅਧਿਆਪਕ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸਰਕਾਰ ਨਾਲ ਸੰਪਰਕ ਕਰ ਰਿਹਾ ਹੈ ਪਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਜਿਸ ਕਰਕੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਟਾਫ ਮੈਂਬਰ ਕਾਲੇ ਬੈਜ ਲਗਾ ਕੇ ਅਤੇ ਕਾਲੇ ਕੱਪੜੇ ਪਾ ਕੇ ਕਾਲਾ ਅਧਿਆਪਕ ਦਿਵਸ ਮਨਾਉਣਗੇ। ਯੂਨੀਅਨ ਆਗੂਆਂ ਨੇ ਸਮੂਹ ਅਧਿਆਪਕਾਂ ਨੂੰ 5 ਸਤੰਬਰ ਦੇ ਰੋਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਖਜ਼ਾਨਚੀ ਬਲਕਾਰ ਸਿੰਘ, ਪ੍ਰਿੰਸੀਪਲ ਸੁਖਵਿੰਦਰ ਸਿੰਘ, ਵਾਈਸ ਪ੍ਰਿੰਸੀਪਲ ਬ੍ਰਿਜ ਮਨੀ ਮਹੇਸ਼ ਪਾਲਦੀ, ਪ੍ਰਿੰਸੀਪਲ ਅਨਿਲ ਹਾਂਡਾ ਬੱਸੀ ਦੌਲਤ ਖਾਨ, ਪ੍ਰਿੰਸੀਪਲ ਕਮਲਜੀਤ ਸਿੰਘ ਬੁੱਲੋਵਾਲ, ਪ੍ਰਿੰਸੀਪਲ ਸੁਨੀਲ ਦੱਤ ਗੜ੍ਹਦੀਵਾਲਾ ਅਤੇ ਪ੍ਰਿੰਸੀਪਲ ਅਰਵਿੰਦਰ ਕੌਰ ਗੜ੍ਹਦੀਵਾਲਾ ਸਮੇਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੈਂਬਰ ਹਾਜ਼ਰ ਸਨ।