
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵੱਧ ਰਹੀ ਮਹਿੰਗਈ ਦੇ ਖਿਲਾਫ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜਸ਼ੰਕਰ : ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਖ਼ਿਲਾਫ਼ ਸੀਪੀਆਈ (ਐੱਮ) ਵੱਲੋਂ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਵਿੱਚ ਲਗਾਤਾਰ ਮਹਿੰਗਾਈ ਵੱਧ ਰਹੀ ਹੈ ਅਤੇ ਬੀਤੇ ਕੁਝ ਸਮੇਂ ਦੌਰਾਨ ਹੀ ਖਾਣ-ਪੀਣ ਦੀਆਂ ਵਸਤਾਂ ਵਿੱਚ ਬੇਤਹਾਸ਼ਾ ਵਾਧੇ ਨਾਲ ਆਮ ਲੋਕਾਂ ਦੀ ਰਸੋਈ ਦਾ ਬਜਟ ਵਿਗੜ ਗਿਆ ਹੈ। ਉਕਤ ਆਗੂਆਂ ਨੇ ਕਿਹਾ ਕਿ ਮਹਿੰਗਾਈ ਦੀ ਮਾਰ ਆਮ ਲੋਕਾਂ ਤੇ ਲਗਾਤਾਰ ਪੈ ਰਹੀ ਹੈ ਅਤੇ ਲੋਕਾਂ ਨੂੰ ਦੋ ਵਕਤ ਦੀ ਰੋਟੀ ਖਾਣੀ ਵੀ ਮੁਸ਼ਕਿਲ ਹੋ ਗਈ ਹੈ ਪਰ ਕੇਂਦਰ ਸਰਕਾਰ ਲਗਾਤਾਰ ਲੋਕ ਵਿਰੋਧੀ ਨੀਤੀਆਂ ਅਪਣਾ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀ ਹੈ। ਇਸ ਮੌਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਪੁਤਲਾ ਫੂਕਿਆ ਗਿਆ। ਇਸ ਮੌਕੇ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਬੀਬੀ ਸੁਭਾਸ਼ ਮੱਟੂ, ਕੁਲਵਿੰਦਰ ਸੰਘਾ, ਸਾਬਕਾ ਪ੍ਰਿੰਸੀਪਲ ਬਿੱਕਰ ਸਿੰਘ, ਰਸ਼ਪਾਲ ਕੌਰ, ਤਰਸੇਮ ਲਾਲ, ਹਰਿੰਦਰ ਸਿੰਘ, ਸੋਹਨ ਸਿੰਘ, ਸੀਤਾ ਸਿੰਘ, ਸੋਢੀ ਰਾਮ, ਜਤਿੰਦਰ ਕੁਮਾਰ, ਅਮਰਜੀਤ ਆਦਿ ਹਾਜ਼ਰ ਸਨ।