- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਨ ਨੂੰ ਸਮਰਪਿਤ ‘ਅੰਮ੍ਰਿਤਾ ਸਾਹਿਤ ਸੰਵਾਦ’ ਸਮਾਗਮ ਕਰਵਾਇਆ

ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ, ਗੜਸ਼ੰਕਰ : ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪੰਜਾਬੀ ਵਿਭਾਗ ਵੱਲੋਂ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਪੰਜਾਬੀ ਦੀ ਪ੍ਰਸਿੱਧ ਸਾਹਿਤਕਾਰ, ਕਵੀਤਰੀ ਅਤੇ ਨਾਵਲਕਾਰ ਅੰਮ੍ਰਿਤਾ ਪ੍ਰੀਤਮ ਦੇ ਜਨਮ ਦਿਨ ਨੂੰ ਸਮਰਪਿਤ ‘ਅੰਮ੍ਰਿਤਾ ਸਾਹਿਤ ਸੰਵਾਦ’ ਸਮਾਗਮ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸਮਾਗਮ ਦੌਰਾਨ ਪੰਜਾਬੀ ਵਿਭਾਗ ਦੇ ਮੁੱਖੀ ਡਾ. ਨਵਜੋਤ ਕੌਰ ਨੇ ਅੰਮ੍ਰਿਤਾ ਪ੍ਰੀਤਮ ਦੇ ਜੀਵਨ, ਰਚਨਾਵਾਂ ਅਤੇ ਸਾਹਿਤਕ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਪਿ੍ਰੰਸੀਪਲ ਨੇ ਕਿਹਾ ਕਿ ਅੰਮ੍ਰਿਤਾ ਪ੍ਰੀਤਮ ਇਕ ਬਹਪੁੱਖੀ ਸਾਹਿਤਕਾਰ ਅਤੇ ਆਪਣੇ ਸਮੇਂ ਤੋਂ ਅੱਗੇ ਦੀ ਸੋਚ ਰੱਖਣ ਵਾਲੀ ਸਖਸ਼ੀਅਤ ਸਨ। ਉਨ੍ਹਾਂ ਨੇ ਆਪਣੀ ਕਲਮ ਰਾਹੀਂ ਔਰਤ ਦੇ ਹੱਕ, ਉਸ ਦੀਆਂ ਭਾਵਨਾਵਾਂ ਅਤੇ ਉਸਦੀ ਹੋਂਦ ਦੀ ਗੱਲ ਕੀਤੀ। ਇਸ ਦੇ ਨਾਲ ਹੀ 1947 ਦੀ ਵੰਡ ਦੇ ਦਰਦ ਅਤੇ ਮਨੁੱਖੀ ਤ੍ਰਾਸਦੀ ਨੂੰ ਵੀ ਆਪਣੀਆਂ ਰਚਨਾਵਾਂ ਵਿਚ ਬੇਹੱਦ ਸੰਵੇਦਨਸ਼ੀਲਤਾ ਨਾਲ ਪੇਸ਼ ਕੀਤਾ। ਇਸ ਮੌਕੇ ਵਿਦਿਆਰਥਣਾਂ ਜਸਪ੍ਰੀਤ ਕੌਰ, ਰਾਜਵਿੰਦਡਰ ਕੌਰ ਅਤੇ ਅੰਜਲੀ ਨੇ ਆਪਣੀਆਂ ਰਚਨਾਵਾਂ ਰਾਹੀਂ ਅੰਮ੍ਰਿਤਾ ਪ੍ਰੀਤਮ ਦੀ ਸਾਹਿਬਤ ਸ਼ਖ਼ਸੀਅਤ ਅਤੇ ਉਨ੍ਹਾਂ ਦੀਆਂ ਰਚਨਾਵਾਂ ਨਾਲ ਜੁੜੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡਾ. ਕੰਵਲਜੀਤ ਕੌਰ ਨੇ ਪਿ੍ਰੰਸੀਪਲ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਪਿ੍ਰਅੰਕਾ ਤੇ ਹੋਰ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।