- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੈਸਮੀਨ ਕੌਰ ਦੀ ਰਾਸ਼ਟਰੀ ਸ਼ੂਟਿੰਗ ਚੈਂਪੀਅਨਸ਼ਿਪ ਲਈ ਚੋਣ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੀ ਹੋਣਹਾਰ ਵਿਦਿਆਰਥਣ ਜੈਸਮੀਨ ਕੌਰ ਨੇ 45ਵੀਂ ਨੌਰਥ ਜ਼ੋਨ ਸ਼ੂਟਿੰਗ ਚੈਂਪੀਅਨਸ਼ਿਪ ਦੇਹਰਾਦੂਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ਦੀ ਸ਼ੂਟਿੰਗ ਮੁਕਾਬਲੇਬਾਜ਼ੀ ਲਈ ਆਪਣੀ ਚੋਣ ਪੱਕੀ ਕਰ ਲਈ ਹੈ। ਜੈਸਮੀਨ ਨੇ 10 ਮੀਟਰ ਏਅਰ ਪਿਸਤੌਲ ਈਵੈਂਟ ਵਿੱਚ ਆਪਣੀ ਸਟੀਕ ਨਿਸ਼ਾਨੇਬਾਜ਼ੀ ਅਤੇ ਸ਼ਾਨਦਾਰ ਖੇਡ ਕੌਸ਼ਲ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਅਰਚਨਾ ਸੂਦਨ ਨੇ ਦੱਸਿਆ ਕਿ ਇਸ ਵੱਕਾਰੀ ਚੈਂਪੀਅਨਸ਼ਿਪ ਵਿੱਚ 6 ਸੂਬਿਆਂ ਦੇ ਲਗਭਗ 1500 ਖਿਡਾਰੀਆਂ ਨੇ ਹਿੱਸਾ ਲਿਆ। ਸਖ਼ਤ ਮੁਕਾਬਲੇ ਦੌਰਾਨ ਜੈਸਮੀਨ ਨੇ ਰਾਸ਼ਟਰੀ ਪੱਧਰ ਦੀ ਮੁਕਾਬਲੇਬਾਜ਼ੀ ਵਿੱਚ ਸਥਾਨ ਹਾਸਲ ਕੀਤਾ। ਸਕੂਲ ਲਈ ਇਹ ਉਪਲਬਧੀ ਇਸ ਕਰ ਕੇ ਵੀ ਮਹੱਤਵਪੂਰਨ ਹੈ ਕਿ ਕਲਾਸ 9ਵੀਂ ਦੀ ਵਿਦਿਆਰਥਣ ਨਾਜ਼ ਪਹਿਲਾਂ ਹੀ ਸ਼ੂਟਿੰਗ ਵਿੱਚ ਰਾਸ਼ਟਰੀ ਚੈਂਪੀਅਨ ਦਾ ਖਿਤਾਬ ਹਾਸਲ ਕਰ ਚੁੱਕੀ ਹੈ। ਇਸ ਤਰ੍ਹਾਂ ਸਕੂਲ ਕੋਲ ਸ਼ੂਟਿੰਗ ਦੇ ਖੇਤਰ ਵਿੱਚ ਦੋ ਹੋਣਹਾਰ ਰਾਸ਼ਟਰੀ ਪੱਧਰ ਦੀਆਂ ਖਿਡਾਰਨਾਂ ਹਨ। ਜੈਸਮਿਨ ਦੀ ਸਫ਼ਲਤਾ ਵਿੱਚ ਸਕੂਲ ਦੇ ਸ਼ੂਟਿੰਗ ਕੋਚ ਗੁਰਪ੍ਰੀਤ ਸਿੰਘ ਦਾ ਵੀ ਅਹਿਮ ਯੋਗਦਾਨ ਰਿਹਾ। ਸਕੂਲ ਪਰਤਣ ’ਤੇ ਡਾਇਰੈਕਟਰ ਨੀਰੂ ਮੁਲਤਾਨੀ ਅਤੇ ਪ੍ਰਿੰਸੀਪਲ ਨੇ ਜੈਸਮੀਨ ਕੌਰ ਦਾ ਸਵਾਗਤ ਕੀਤਾ ਅਤੇ ਉਸ ਨੂੰ ਆਉਣ ਵਾਲੀ ਰਾਸ਼ਟਰੀ ਮੁਕਾਬਲੇਬਾਜ਼ੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।