- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਦੀ ਰੋਕਥਾਮ ਲਈ ਟਾਂਡਾ ਸ਼ਹਿਰ ਵਿੱਚ ਘਰ-ਘਰ ਲਾਰਵੇ ਦੀ ਜਾਂਚ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਡਿਪਟੀ ਕਮਿਸ਼ਨਰ ਦੀਆਂ ਸਖ਼ਤ ਹਦਾਇਤਾਂ ਤਹਿਤ ਡੇਂਗੂ ਦੀ ਰੋਕਥਾਮ ਸਬੰਧੀ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਾਂਡਾ ਸ਼ਹਿਰ ਵਿੱਚ ਡੇਂਗੂ ਵਿਰੋਧੀ ਸਰਗਰਮੀਆਂ ਤੇਜ਼ ਕੀਤੀਆਂ ਗਈਆਂ। ਇਸ ਮੁਹਿੰਮ ਤਹਿਤ ਐੱਸਐੱਮਓ ਟਾਂਡਾ ਡਾ ਜਤਿੰਦਰ ਸਿੰਘ ਗਿੱਲ ਅਤੇ ਡਾ. ਹਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਖਾਲਸਾ ਨਰਸਿੰਗ ਕਾਲਜ, ਕੰਧਾਲਾ ਜੱਟਾਂ ਦੇ ਵਿਦਿਆਰਥੀਆਂ ਵੱਲੋਂ ਟਾਂਡਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ। ਟੀਮਾਂ ਵੱਲੋਂ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਜਿੱਥੇ ਵੀ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਤੁਰੰਤ ਨਸ਼ਟ ਕੀਤਾ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਆਪਣੇ ਘਰਾਂ ਵਿੱਚ ਮੱਛਰਾਂ ਦੇ ਪੈਦਾ ਹੋਣ ਵਾਲੇ ਸੰਭਾਵਿਤ ਸਰੋਤਾਂ ਨੂੰ ਖਤਮ ਕਰਨ। ਇਸ ਮੌਕੇ ਅਵਤਾਰ ਸਿੰਘ ਬੀਈਈ., ਰਜੀਵ ਪਾਲ ਸਿੰਘ ਐੱਚਆਈ, ਕੁਲਵੀਰ ਸਿੰਘ ਐੱਚਆਈ, ਗੁਰਜੀਤ ਸਿੰਘ ਐੱਚਆਈ ਅਤੇ ਹੋਰ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।