- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਆਪ ਨੂੰ ਵੋਟਾ ਪਾਕੇ ਆਪਣੇ ਆਪ ਨੂੰ ਕੋਸ ਰਹੇ ਹਨ ਦੁਕਾਨਦਾਰ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਕਸਬਾ ਹਰਿਆਣਾ ਵਿੱਚ ਪਿਛਲੇ ਲੰਬੇ ਸਮੇ ਤੋ ਗੰਦੇ ਪਾਣੀ ਦੀ ਨਿਕਾਸੀ ਦਾ ਕੰਮ ਠੰਢੇ ਬਸਤੇ ਵਿੱਚ ਪਿਆ ਹੋਇਆ ਅਤੇ ਪ੍ਰਸ਼ਾਸਨ ਤੇ ਆਮ ਆਦਮੀ ਪਾਰਟੀ ਦੇ ਮੋਹਤਬਰ ਬੱਸ ਗੱਲਾਂ ਵਿੱਚ ਹੀ ਇਸ ਦਾ ਹੱਲ ਕਰਨ ਦਾ ਪਿਛਲੇ ਦੋ ਸਾਲਾਂ ਤੋਂ ਦੁਕਾਨਦਾਰਾਂ ਨੂੰ ਵਿਸ਼ਵਾਸ ਦਿਵਾ ਰਹੇ ਹਨ। ਆਮ ਆਦਮੀ ਪਾਰਟੀ ਦੇ ਮੋਹਤਬਰ ਵਿਅਕਤੀ ਦਾ ਕਹਿਣਾ ਹੈ ਕਿ ਇਸ ਦਾ ਟੈਂਡਰ ਲੱਗਾ ਹੋਇਆ ਹੈ, ਜਲਦੀ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਦੁਕਾਨਦਾਰਾਂ ਵੱਲੋਂ ਇਹ ਰੋਸ ਜਤਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੋਟਾਂ ਪਾਈਆਂ ਸਨ ਪਰ ਬੁਨਿਆਦੀ ਸਮੱਸਿਆਵਾਂ ਦਾ ਹੱਲ ਨਾ ਹੋਣ ਕਾਰਨ ਹੁਣ ਉਹ ਆਪਣੇ ਫੈਸਲੇ ’ਤੇ ਪਛਤਾਵਾ ਜ਼ਾਹਿਰ ਕਰ ਰਹੇ ਹਨ। ਦੁਕਾਨਾਂ ਦੇ ਅੱਗੇ ਗੰਦਾ ਪਾਣੀ ਜਮ੍ਹਾਂ ਰਹਿਣ ਕਾਰਨ ਗਾਹਕ ਬਾਜ਼ਾਰਾਂ ਵਿੱਚ ਆਉਣ ਤੋਂ ਕਤਰਾਉਂਦੇ ਹਨ, ਜਿਸ ਨਾਲ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਰਹੀ ਹੈ। ਲੰਬੇ ਸਮੇਂ ਤੱਕ ਖੜ੍ਹੇ ਰਹਿੰਦੇ ਗੰਦੇ ਪਾਣੀ ਕਾਰਨ ਮੱਛਰ, ਮੱਖੀਆਂ ਅਤੇ ਬਦਬੂ ਦੀ ਭਰਮਾਰ ਹੋ ਜਾਂਦੀ ਹੈ, ਜਿਸ ਨਾਲ ਡੇਂਗੂ, ਚਿਕਨਗੁਨੀਆ ਅਤੇ ਚਮੜੀ ਦੇ ਰੋਗ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਵੇ।