- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 10 ਚ ਲੱਖਾਂ ਦੀ ਲਾਗਤ ਹੋਣਗੇ ਵਿਕਾਸ ਕਾਰਜ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਨਗਰ ਕੌਂਸਲ ਟਾਂਡਾ ਅਧੀਨ ਪੈਂਦੇ ਵਾਰਡ ਨੰਬਰ-10 ਵਿੱਚ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰਵਾਏ ਗਏ, ਜਿਨ੍ਹਾਂ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬਾਊਂਡਰੀ ਵਾਲ, 10 ਲੱਖ ਰੁਪਏ ਨਾਲ ਸ਼ਮਸ਼ਾਨਘਾਟ ਨੂੰ ਜਾਣ ਵਾਲੀ ਸੜਕ ਅਤੇ 10 ਲੱਖ ਰੁਪਏ ਦੀ ਲਾਗਤ ਨਾਲ ਫਰਸ਼ ਤੇ ਇੱਕ ਕਮਰੇ ਦਾ ਨਿਰਮਾਣ ਸ਼ਾਮਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰਬਰ 10 ਦੇ ਕੌਂਸਲਰ ਪ੍ਰਵੀਨ ਖੰਨਾ ਨੇ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਲਈ ਵਾਰਡ ਵਾਸੀਆਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਵਾਰਡ ਦੀਆਂ ਸਮੱਸਿਆਵਾਂ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤੇ ਹਲਕਾ ਵਿਧਾਇਕ ਰਾਜਾ ਗਿੱਲ ਦੀ ਸਰਪ੍ਰਸਤੀ ਵਿੱਚ ਵਾਰਡ ਨੰਬਰ 10 ਵਿਚ ਧੜੱਲੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਾਰਡ ਦੇ ਸ਼ਮਸ਼ਾਨਘਾਟ ਦੇ ਵਿਕਾਸ ਲਈ 15 ਲੱਖ ਰੁਪਏ ਦੀ ਇੱਕ ਹੋਰ ਗ੍ਰਾਂਟ ਵੀ ਜਾਰੀ ਹੋਈ ਹੈ, ਜੋ ਅਗਲੇ ਦੋ-ਤਿੰਨ ਦਿਨਾਂ ਵਿੱਚ ਮਿਲਣ ਦੀ ਉਮੀਦ ਹੈ।