- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ 295 ਜਿਲ੍ਹਾ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਹੋਈ

ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ, ਗੜਸ਼ੰਕਰ : ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ 295 ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਚੇਅਰਮੈਨ ਡਾ. ਗੁਰਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਡਾ. ਮਨਜੀਤ ਸਿੰਘ ਦੀ ਅਗਵਾਈ ਵਿਚ ਗੜ੍ਹਸ਼ੰਕਰ ਵਿਖ਼ੇ ਕੀਤੀ ਗਈ। ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਵਿਚ ਪ੍ਰੈਕਟਿਸ ਕਰਦੇ ਪ੍ਰੈਕਟੀਸ਼ਨਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਮਨਜੀਤ ਸਿੰਘ ਨੇ ਅਣ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਦੀਆਂ ਲੰਬੇ ਸਮੇ ਤੋਂ ਲਾਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਨ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਸਵਾਗਤ ਕੀਤਾ। ਜ਼ਿਲ੍ਹਾ ਚੇਅਰਮੈਨ ਡਾ. ਗੁਰਜੀਤ ਸਿੰਘ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੰਗ ਕੀਤੀ ਕਿ ਸਰਕਾਰੀ ਨੋਟੀਫਿਕੇਸ਼ਨ ਦੇ ਮੁਤਾਬਿਕ ਸਾਰੇ ਸਾਥੀਆਂ ਦੇ ਜ਼ਰੂਰੀ ਦਸਤਾਵੇਜ਼ ਅਤੇ ਕਾਗਜ਼ਾਤ ਜਮ੍ਹਾਂ ਕਰਵਾ ਦਿੱਤੇ ਗਏ ਹਨ, ਹੁਣ ਸਰਕਾਰ ਨੂੰ ਬਿਨਾਂ ਦੇਰੀ ਟ੍ਰੇਨਿੰਗ ਦੀ ਯੋਜਨਾ ਬਣਾਵੇ ਤਾਂ ਜੋ ਮੈਡੀਕਲ ਪ੍ਰੈਕਟੀਸ਼ਨਰ ਬਿਨਾਂ ਕਿਸੇ ਰੋਕ ਟੋਕ ਦੇ ਆਪਣੀਆਂ ਸੇਵਾਵਾਂ ਜਾਰੀ ਰੱਖ ਸਕਣ। ਮੀਟਿੰਗ ਵਿਚ ਨਵੇਂ ਸਾਥੀਆਂ ਦਾ ਸਵਾਗਤ ਕੀਤਾ ਗਿਆ ਤੇ ਮੈਂਬਰਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ। ਇਸ ਮੌਕੇ ਡਾ. ਗਰਦਾਵਰ ਰਾਮ, ਹਰਬੰਸ ਲਾਲ, ਰਾਕੇਸ਼ ਬੱਸੀ, ਅਕਾਸ਼ਦੀਪ ਬੇਦੀ, ਰਾਜ ਕੁਮਾਰ, ਰਸ਼ਪਾਲ ਸਿੰਘ ਅਤੇ ਹੋਰ ਡਾਕਟਰ ਸਾਥੀ ਹਾਜ਼ਰ ਸਨ।