- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਾਟਾ ਐਨਾਲਿਟਿਕਸ ਬਾਰੇ ਸੈਮੀਨਾਰ ਕਰਵਾਇਆ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਵਿਗਿਆਨ ਵਿਭਾਗ ਵੱਲੋਂ ਆਈਸੀਟੀ ਅਕੈਡਮੀ ਦੇ ਸਹਿਯੋਗ ਨਾਲ ਕਾਲਜ ਦੇ ਮਲਟੀਪਰਪਜ਼ ਹਾਲ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਐਨਾਲਿਟਿਕਸ ਰਾਹੀਂ ਜੀਵਨ ਵਿਗਿਆਨ ਵਿੱਚ ਕ੍ਰਾਂਤੀ ਵਿਸ਼ੇ ’ਤੇ ਪਾਵਰ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਜੀ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਸਾਈਬਰਕਿਊਬ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਦੇ ਐਸੋਸੀਏਟ ਕਨਸਲਟੈਂਟ ਕਰਮਨ ਅਰੋੜਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ, ਡਾਟਾ ਐਨਾਲਿਟਿਕਸ ਅਤੇ ਸਾਈਬਰ ਸੁਰੱਖਿਆ ਦੇ ਉੱਭਰ ਰਹੇ ਖੇਤਰਾਂ ਅਤੇ ਜੀਵਨ ਵਿਗਿਆਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਇਨ੍ਹਾਂ ਦੇ ਵਿਹਾਰਕ ਉਪਯੋਗਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਮਾਰਟ ਇੰਡੀਆ ਹੈਕਾਥੌਨ ਦੇ ਫਾਈਨਲਿਸਟ, ਸਾਈਬਰ ਸੁਰੱਖਿਆ ਖੋਜਕਰਤਾ ਅਤੇ ਰਾਸ਼ਟਰੀ ਪੱਧਰ ਦੇ ਹੈਕਾਥੌਨਾਂ ਵਿੱਚ ਮੈਂਟਰ ਵਜੋਂ ਆਪਣੇ ਤਜ਼ਰਬੇ ਦੱਸਦਿਆਂ ਵਿਦਿਆਰਥਣਾਂ ਨੂੰ ਹੈਕਾਥੌਨਾਂ, ਖੋਜ ਅਤੇ ਤਕਨਾਲੋਜੀ-ਆਧਾਰਿਤ ਪ੍ਰੋਜੈਕਟਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਨੀਨਾ ਰਿਸ਼ੀ ਅਤੇ ਡਾ. ਏਕਤਾ ਨੇ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਈਆਂ ਜਦਕਿ ਵਿਗਿਆਨ ਵਿਭਾਗ ਨੇ ਆਯੋਜਕ ਕਮੇਟੀ ਵਜੋਂ ਭੂਮਿਕਾ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਦਿਆਰਥਣਾਂ ਹਾਜ਼ਰ ਸਨ।