- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੌਰਮਿੰਟ ਕਾਲਜ ਟਾਂਡਾ ’ਚ ਲੇਖ ਮੁਕਾਬਲੇ ਕਰਵਾਏ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਗਿਆਨੀ ਕਰਤਾਰ ਸਿੰਘ ਮੈਮੋਰੀਅਲ ਗੌਰਮਿੰਟ ਕਾਲਜ ਟਾਂਡਾ ਵਿਖੇ ਪ੍ਰਿੰਸੀਪਲ ਡਾ ਸ਼ਸ਼ੀ ਬਾਲਾ ਦੀ ਯੋਗ ਅਗਵਾਈ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਸ਼ਤਾਬਦੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਲੇਖ ਲਿਖਣ ਮੁਕਾਬਲਾ ਪੰਜਾਬੀ ਵਿਭਾਗ ਅਤੇ ਭਾਸ਼ਾ ਮੰਚ ਵੱਲੋਂ ਕਰਵਾਇਆ ਗਿਆ। ਇਹ ਮੁਕਾਬਲਾ ਪੰਜਾਬੀ ਵਿਭਾਗ ਦੇ ਮੁੱਖੀ ਪ੍ਰੋ. ਮਲਕੀਤ ਜੌੜਾ, ਪ੍ਰੋ. ਗੁਰਦੇਵ ਸਿੰਘ, ਪ੍ਰੋ. ਨਵਜੀਤ ਕੌਰ, ਡਾ. ਕੁਲਵਿੰਦਰ ਕੌਰ, ਡਾ. ਰਜਨੀਸ਼ ਕੌਰ ਵੱਲੋਂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰੋ. ਮਲਕੀਤ ਜੌੜਾ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਕਾਲਜ ਵਿੱਚ ਜੋ ਵੀ ਮੁਕਾਬਲੇ ਕਰਵਾਏ ਜਾਂਦੇ ਹਨ, ਉਨ੍ਹਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈ ਕੇ ਆਪਣੀ ਪ੍ਤਿਭਾ ਦਾ ਨਿਖਾਰ ਕਰਨਾ ਚਾਹੀਦਾ ਹੈ। ਇਹ ਮੁਕਾਬਲੇ ਹੀ ਜ਼ਿੰਦਗੀ ਵਿੱਚ ਕਿਸੇ ਵੱਡੇ ਮਕਸਦ ਨੂੰ ਪਾਉਣ ਲਈ ਸਹਾਈ ਸਿੱਧ ਹੁੰਦੇ ਹਨ। ਇਸ ਮੁਕਾਬਲੇ ਵਿੱਚ ਸਿਮਰਨਜੀਤ ਕੌਰ ਬੀਏ ਭਾਗ ਦੂਜਾ ਨੇ ਪਹਿਲੇ ਸਥਾਨ, ਸੋਨੀਆ ਬੀਏ ਭਾਗ ਤੀਜਾ ਦੂਜਾ ਸਥਾਨ ਅਤੇ ਡਿੰਪਲਪ੍ਰੀਤ ਕੌਰ ਬੀਏ ਭਾਗ ਪਹਿਲਾ ਅਤੇ ਤਨੀਸ਼ਾ ਬੀਏ ਭਾਗ ਦੂਜਾ ਨੇ ਸਾਂਝੇ ਤੌਰ ’ਤੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰੋ. ਰੁਬਿਨ, ਪ੍ਰੋ. ਮਲਕੀਤ ਜੌੜਾ, ਪ੍ਰੋ. ਗੁਰਦੇਵ ਸਿੰਘ, ਪ੍ਰੋ. ਨਵਜੀਤ ਕੌਰ, ਡਾ. ਕੁਲਵਿੰਦਰ ਕੌਰ, ਡਾ. ਰਜਨੀਸ਼ ਕੌਰ, ਪ੍ਰੋ. ਅਮਨਦੀਪ ਕੌਰ ਆਦਿ ਸ਼ਾਮਲ ਸਨ।