- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
6 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗੇਗਾ ਵਿਸ਼ੇਸ਼ ਕੈਂਪ: ਜ਼ਿਲ੍ਹਾ ਚੋਣ ਅਫ਼ਸਰ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 6 ਸਤੰਬਰ 2026 ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ। ਯੋਗ ਨਾਗਰਿਕਾਂ ਤੋਂ ਲੋੜ ਅਨੁਸਾਰ ਫਾਰਮ ਨੰਬਰ 6, ਫਾਰਮ ਨੰਬਰ 6-ਏ ਅਤੇ ਫਾਰਮ ਨੰਬਰ 8 ਭਰਵਾਏ ਜਾਣਗੇ ਅਤੇ ਸਬੰਧਿਤ ਘੋਸ਼ਣਾ ਪੱਤਰਾਂ ਸਮੇਤ ਲੋੜੀਂਦੇ ਸਹਾਇਕ ਦਸਤਾਵੇਜ਼ ਵੀ ਪ੍ਰਾਪਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ’ਤੇ 18 ਤੋਂ 19 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਦੀ ਵੱਧ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਕੈਂਪ ਦੌਰਾਨ ਦਿਵਿਆਂਗ ਵੋਟਰਾਂ ਦੀ ਪਛਾਣ ਵੀ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਲੋੜੀਂਦੀ ਮਾਰਕਿੰਗ ਲਈ ਫਾਰਮ ਨੰਬਰ 8 ਭਰਵਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਸਬੰਧਿਤ ਸਕੂਲਾਂ ਅਤੇ ਦਫ਼ਤਰਾਂ ਦੇ ਮੁਖੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਸਕੂਲਾਂ ਜਾਂ ਦਫ਼ਤਰਾਂ ਵਿੱਚ ਪੋਲਿੰਗ ਬੂਥ ਸਥਾਪਿਤ ਹਨ, ਉਹ 6 ਸਤੰਬਰ ਨੂੰ ਵਿਸ਼ੇਸ਼ ਕੈਂਪ ਦੌਰਾਨ ਖੁੱਲ੍ਹੇ ਰੱਖੇ ਜਾਣ ਅਤੇ ਬੀਐੱਲਓ ਨੂੰ ਲੋੜੀਂਦਾ ਫਰਨੀਚਰ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।