- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਵਿਖੇ 15 ਸਤੰਬਰ ਨੂੰ ਅੰਤਰਰਾਸ਼ਟਰੀ ਜਮਹੂਰੀਅਤ ਦਿਹਾੜੇ ’ਤੇ ਸੰਗਤਾਂ ਵੱਡੀ ਪੱਧਰ ਤੇ ਸ਼ਾਮਿਲ ਹੋਣਗੀਆਂ: ਸਿੰਗੜੀਵਾਲਾ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਅਕਾਲੀ ਦਲ ਬਾਦਲ ਨੇ ਕੇਂਦਰ ਦੀਆਂ ਹਿੰਦੂਤਵੀ ਸ਼ਕਤੀਆਂ ਨਾਲ ਮਿਲ ਕੇ ਮਸੰਦਪੁਣੇ ਦੀ ਸੋਚ ਅਧੀਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੇ ਉਲਟ ਜਬਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ’ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁੜ ਕਰਵਾਉਣ ਲਈ ਅੰਤਰਰਾਸ਼ਟਰੀ ਯਮਹੂਰੀਅਤ ਦਿਹਾੜੇ ’ਤੇ 15 ਸਤੰਬਰ ਨੂੰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਅੰਮ੍ਰਿਤਸਰ ਵਿਖੇ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਹੁਸ਼ਿਆਰਪੁਰ ਤੋਂ ਸੰਗਤਾਂ ਦਾ ਵੱਡਾ ਕਾਫਲਾ ਸ਼ਾਮਲ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਇੱਥੇ ਹੋਟਲ ਪ੍ਰੈਜੀਡੈਂਸੀ ਵਿਖੇ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਪ੍ਰਿੰਸੀਪਲ ਗੁਰਨਾਮ ਸਿੰਘ ਦੀ ਅਗਵਾਈ ਹੇਠ ਪਾਰਟੀ ਦੀ ਹੋਈ ਵਿਸ਼ੇਸ਼ ਮੀਟਿੰਗ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਮਜਬੂਰ ਕੀਤਾ ਜਾਵੇਗਾ, ਜਿਸ ਲਈ ਪੰਥਕ ਸ਼ਕਤੀ ਦਾ ਇੱਕਜੁਟ ਹੋਣਾ ਸਮੇਂ ਦੀ ਮੁੱਖ ਲੋੜ ਹੈ। ਇਸ ਸਮੇਂ ਸੰਦੀਪ ਸਿੰਘ ਖਾਲਸਾ ਟਾਂਡਾ, ਕੁਲਵੀਰ ਸਿੰਘ ਮੌਜੀਪੁਰ, ਹਰਵਿੰਦਰ ਸਿੰਘ ਹੀਰਾ ਉੱਗੇ ਸਮਾਜ ਸੇਵੀ ਜਰਨੈਲ ਸਿੰਘ ਧੀਰ, ਰਾਜਵਿੰਦਰ ਕੌਰ ਢੱਡੇ ਫਤਿਹ ਸਿੰਘ, ਪਰਮਜੀਤ ਸਿੰਘ ਮਿੰਟੂ, ਅਸ਼ੋਕ ਕੁਮਾਰ ਭਾਗੋਵਾਲ, ਗੁਰਦੇਵ ਸਿੰਘ ਮੁਨਣਾ, ਕੁਲਵੰਤ ਸਿੰਘ ਢੱਕੋਵਾਲ ਆਦਿ ਹਾਜ਼ਰ ਸਨ।