- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ 'ਗੌਰਵ ਸਨਮਾਨ ਸਮਾਰੋਹ 2026' ਦਾ ਆਯੋਜਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵੱਲੋਂ ਅਕਾਦਮਿਕ, ਖੇਡਾਂ, ਐੱਨਸੀਸੀ ਅਤੇ ਸਹਿ-ਸਰਗਰਮੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਹਿੱਤ ਗੌਰਵ ਸਨਮਾਨ ਸਮਾਗਮ 2026 ਦਾ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਵਿੰਦਰ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਾਬਕਾ ਸੰਸਦ ਮੈਂਬਰ (ਭਾਜਪਾ) ਅਵਿਨਾਸ਼ ਰਾਏ ਖੰਨਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਕੈਂਪਸ ਪਹੁੰਚਣ ’ਤੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਬੈਂਡ ਦੀਆਂ ਧੁਨਾਂ ਅਤੇ ਸਲਾਮੀ ਨਾਲ ਉਨ੍ਹਾਂ ਨੂੰ ਗਾਰਡ ਆਫ਼ ਆਨਰ ਭੇਟ ਕੀਤਾ ਗਿਆ।