- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ ’ਚ ਡੀ ਏ ਵੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਲਾਲਾ ਜਗਤ ਨਰਾਇਣ ਡੀ ਏ ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-14 ਲੜਕੀਆਂ ਦੇ ਵਰਗ ਵਿੱਚ ਸ਼ਾਲੂ ਨੇ ਸ਼ਾਟ ਪੁੱਟ ਵਿੱਚ ਪਹਿਲਾ ਅਤੇ ਡਿਸਕਸ ਥ੍ਰੋ ਵਿੱਚ ਤੀਜਾ ਸਥਾਨ ਹਾਸਲ ਕੀਤਾ। ਪਰੀਕਾ ਸ਼ਰਮਾ ਨੇ ਹਾਈ ਜੰਪ ਵਿੱਚ ਪਹਿਲਾ ਅਤੇ ਲੰਬੀ ਛਾਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਵਿੱਚ ਇੰਦਰਪ੍ਰੀਤ ਕੌਰ ਨੇ 600 ਮੀਟਰ ਦੌੜ ਵਿੱਚ ਪਹਿਲਾ ਅਤੇ ਹਾਈ ਜੰਪ ਵਿੱਚ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੀਆਂ ਦੇ ਵਰਗ ਵਿੱਚ ਤਾਨੀਆ ਕੁਮਾਰੀ ਨੇ 100 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਲੜਕੀਆਂ ਦੇ ਵਰਗ ਵਿੱਚ ਸੁਖਪ੍ਰੀਤ ਕੌਰ ਨੇ ਸ਼ਾਟ ਪੁੱਟ ਅਤੇ ਡਿਸਕਸ ਥਾਂ ਦੋਵਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਇਹ ਵਿਦਿਆਰਥੀਆਂ ਦੀ ਮਿਹਨਤ ਅਤੇ ਕੋਚ ਸਾਹਿਬਾਨਾਂ ਦੀ ਮਿਹਨਤ ਦਾ ਨਤੀਜਾ ਹੈ। ਇਸ ਖੁਸ਼ੀ ਦੇ ਮੌਕੇ ਤੇ ਸਕੂਲ ਦੇ ਚੇਅਰਮੈਨ ਅਰਵਿੰਦ ਘਈ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਉਜੱਬਲ ਭਵਿੱਖ ਦੀ ਕਾਮਨਾ ਕੀਤੀ।