- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਵਰ ਓਕ ਸਕੂਲ ’ਚ ਧੂਮ ਧਾਮ ਨਾਲ ਮਨਾਈ ਜਨਮ ਅਸ਼ਟਮੀ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਬਾਜ਼ਪੁਰ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਹੀ ਧੂਮਧਾਮ ਨਾਲ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਿੰਸੀਪਲ ਮੁਨੀਸ਼ਾ ਸੰਗਰ ਦੀ ਅਗਵਾਈ ਹੇਠ ਮਨਾਏ ਗਏ ਇਸ ਤਿਉਹਾਰ ਦੌਰਾਨ ਬੱਚਿਆਂ ਦੇ ਅਲੱਗ-ਅਲੱਗ ਗਰੁੱਪਾਂ ਨੇ ਸ਼੍ਰੀ ਕ੍ਰਿਸ਼ਨ ਨੂੰ ਸਮਰਪਿਤ ਭਜਨ ਤਿਆਰ ਕੀਤੇ ਅਤੇ ਗਾਏ। ਸਾਰੇ ਸਕੂਲ ਦੇ ਵਿਦਿਆਰਥੀਆਂ ਨੇ ਇਸ ਮੌਕੇ ’ਤੇ ਇਨ੍ਹਾਂ ਰਸਭਿੰਨੇ ਭਜਨਾਂ ਦਾ ਆਨੰਦ ਲਿਆ ਅਤੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਨੂੰ ਨਤਮਸਤਕ ਹੋਏ। ਇਸ ਮੌਕੇ ਪ੍ਰਿੰਸੀਪਲ ਨੇ ਦੱਸਿਆ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਹੀ ਅਸੀਂ ਜੀਵਨ ਦਾ ਅਸਲ ਆਨੰਦ ਮਾਣ ਸਕਦੇ ਹਾਂ। ਚੇਅਰਮੈਨ ਨੇ ਸਮੂਹ ਵਿਦਿਆਰਥੀਆਂ ਨੂੰ ਅਤੇ ਸਟਾਫ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ਤੇ ਵਧਾਈ ਦਿੱਤੀ ਅਤੇ ਅਰਦਾਸ ਕੀਤੀ ਕਿ ਭਗਵਾਨ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਉਨ੍ਹਾਂ ’ਤੇ ਹਮੇਸ਼ਾ ਬਣਿਆ ਰਹੇ। ਇਸ ਮੌਕੇ ਮੈਨੇਜਰ ਗਜਿੰਦਰਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਵਿਸ਼ਾਲੀ, ਗੁਰਪ੍ਰੀਤ, ਕੰਚਨ, ਜਗਬੰਧਨ, ਆਰਤੀ, ਬਲਜੀਤ, ਅਮਨਜੋਤ, ਅਨੁਰਾਧਾ, ਰੁਪਿੰਦਰ ਅਤੇ ਹੋਰ ਸਟਾਫ ਮੌਜੂਦ ਸਨ।