- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ :- ਡਾ ਸੁਦੇਸ਼ ਰਾਜਨ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਅਗਵਾਈ ਹੇਠ ਸੀਐੱਚਸੀ ਭੂੰਗਾ ਅਧੀਨ 1 ਸਤੰਬਰ ਤੋਂ 7 ਸਤੰਬਰ 2026 ਤੱਕ ਰਾਸ਼ਟਰੀ ਪੋਸ਼ਣ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪਿੰਡ ਪੱਧਰ 'ਤੇ ਜਾਗਰੂਕਤਾ ਮੀਟਿੰਗਾਂ, ਅਰੋਗਿਆ ਕੇਂਦਰਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸਬੰਧੀ ਸੈਸ਼ਨ ਲਗਾਉਣਾ, ਸਕੂਲਾਂ ਵਿੱਚ ਬੱਚਿਆਂ ਨੂੰ ਸਿਹਤਮੰਦ ਖੁਰਾਕ ਬਾਰੇ ਜਾਗਰੂਕ ਕਰਨਾ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ ਸਲਾਹ ਦੇਣਾ, ਐਨੀਮੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਬਾਰੇ ਜਾਣਕਾਰੀ ਸਬੰਧੀ ਸਰਗਰਮੀਆਂ ਕਰਵਾਈਆਂ ਜਾ ਰਹੀਆਂ ਹਨ। ਡਾ. ਸੁਦੇਸ਼ ਰਾਜਨ ਨੇ ਕਿਹਾ ਕਿ ਬੱਚਿਆਂ ਦੇ ਸਹੀ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਉਮਰ ਅਨੁਸਾਰ ਪੌਸ਼ਟਿਕ ਖੁਰਾਕ ਦੇਣ ਅਤੇ ਜੰਕ ਫੂਡ, ਵੱਧ ਮਿੱਠੇ ਅਤੇ ਤਲੇ ਹੋਏ ਭੋਜਨ ਤੋਂ ਪਰਹੇਜ਼ ਕਰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਫੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਕੇ ਪੋਸ਼ਣ ਸਬੰਧੀ ਸੰਦੇਸ਼ ਦੇਣ। ਇਸ ਮੌਕੇ ਡਾ. ਨਿਸ਼ਾਨਤ ਸਿੰਘ, ਅਮਿਤ ਸ਼ਰਮਾ, ਪਰਦੀਪ ਕੌਰ, ਭੂਪਿੰਦਰ ਕੌਰ, ਰਾਜੇਸ਼ ਕੁਮਾਰੀ ਅਤੇ ਆਮ ਲੋਕ ਆਦਿ ਹਾਜ਼ਰ ਸਨ।