ਚੰਡੀਗੜ੍ਹ ਮੋਰਚੇ ਲਈ ਦੋਆਬਾ ਕਿਸਾਨ ਕਮੇਟੀ ਦਾ ਜਥਾ ਰਵਾਨਾ ਚੰਡੀਗੜ੍ਹ ਮੋਰਚੇ ਲਈ ਦੋਆਬਾ ਕਿਸਾਨ ਕਮੇਟੀ ਦਾ ਜਥਾ ਰਵਾਨਾ
Publish Date: Thu, 03 Sep 2026 06:07 PM (IST)
Updated Date: Thu, 03 Sep 2026 06:10 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਸਾਂਝਾ ਕਿਸਾਨ ਮੋਰਚਾ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਵਿੱਚ ਸ਼ਾਮਲ ਹੋਣ ਲਈ ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਆਪਣਾ ਇਕ ਜਥਾ ਚੰਡੀਗੜ੍ਹ ਲਈ ਰਵਾਨਾ ਕੀਤਾ। ਇਸ ਮੌਕੇ ਚੌਲਾਂਗ ਟੋਲ ਪਲਾਜ਼ਾ ਤੋ ਜਥੇਬੰਦੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਰਲ ਸਕੱਤਰ ਦਲਜੀਤ ਸਿੰਘ ਮੰਝ ਪੁਰ ਅਤੇ ਮੇਹਰ ਸਿੰਘ ਸੰਧੂ ਸਰਕਲ ਪ੍ਰਧਾਨ ਪਠਾਨਕੋਟ ਦੀ ਅਗਵਾਈ ਹੇਠ ਭੇਜੇ ਗਏ ਜਥੇ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦਿਆਂ ਬੁਲਾਰਿਆਂ ਕਿਹਾ ਕਿ ਪੰਜਾਬ ਦੀਆਂ ਭੱਖਦੀਆਂ ਮੰਗਾਂ ਜਿਵੇਂ ਕਿ ਪਾਣੀਆਂ ਬਾਰੇ ਪਿਛਲੇ ਸਾਰੇ ਸਮਝੌਤੇ ਪੰਜਾਬ ਅਸੈਂਬਲੀ ਦਾ ਸੈਸ਼ਨ ਬੁਲਾ ਕੇ ਰੱਦ ਕੀਤੇ ਜਾਣ, ਬੀਬੀਐੱਮਬੀ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕੀਤੀ ਜਾਵੇ, ਡੈਮ ਸੇਫਟੀ ਐਕਟ ਰੱਦ ਕੀਤਾ ਜਾਵੇ, ਆਫਤ ਪ੍ਰਬੰਧਨ ਕਾਨੂੰਨ 2024 ਨੂੰ ਵਾਪਸ ਲਿਆ ਜਾਵੇ, ਬਿਜਲੀ ਬਿੱਲ 2025 ਅਤੇ ਬੀਜ ਬਿੱਲ 25 ਵਾਪਸ ਲਿਆ ਜਾਵੇ, ਅਮਰੀਕਾ ਤੇ ਹੋਰ ਯੂਰਪੀ ਮੁਲਕਾਂ ਨਾਲ ਕੀਤੇ ਜਾ ਰਹੇ ਸਾਰੇ ਮੁਕਤ ਵਪਾਰ ਸਮਝੌਤੇ ਵਾਪਸ ਲਏ ਜਾਣ ਅਤੇ ਹੋਰ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਜਰਨਲ ਸਕੱਤਰ ਦਲਜੀਤ ਸਿੰਘ ਮੰਝਪੁਰ, ਮੇਹਰ ਸਿੰਘ ਸੰਧੂ, ਹਰਭਜਨ ਸਿੰਘ ਮੋਹਲਾ, ਬਲਜੀਤ ਸਿੰਘ ਛੰਨੀ, ਨੰਦ ਸਿੰਘ, ਆਸਾ ਸਿੰਘ ਭੰਗਾਲਾ, ਦਵਿੰਦਰਜੀਤ ਸਿੰਘ, ਉਂਕਾਰ ਸਿੰਘ, ਦੇਵੀਦਾਸ, ਕਰਮ ਸਿੰਘ, ਕਰਨੈਲ ਸਿੰਘ, ਪਰਮਜੀਤ ਸਿੰਘ, ਸ਼ਮਸ਼ੇਰ ਸਿੰਘ, ਮੇਜ਼ਰ ਸਿੰਘ, ਜਸਵੀਰ ਸਿੰਘ ਮੀਰਥਲ, ਗੁਰਮੁਖ ਸਿੰਘ, ਡਾ ਨਰਿੰਦਰ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ।