ਅੰਜਲੀ ਬੱਧਣ ਨੇ ਪਾਵਰਲਿਫਟਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਸੋਨ ਤਮਗਾ ਹਰਿਆਣਾ ਕਾਲਜ ਦੀ ਵਿਦਿਆਰਥਣ ਅੰਜਲੀ ਬੱਧਣ ਨੇ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਮਗਾ
Publish Date: Sat, 05 Sep 2026 03:53 PM (IST)
Updated Date: Sat, 05 Sep 2026 03:55 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ : ਜੀਜੀਡੀ ਐੱਸਡੀ ਕਾਲਜ ਹਰਿਆਣਾ ਵਿਖੇ ਕਾਲਜ ਕਮੇਟੀ ਦੇ ਪ੍ਰਧਾਨ ਡਾ. ਦੇਸ਼ ਬੰਧੂ, ਸਕੱਤਰ ਡਾ. ਗੁਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਹਰਵਿੰਦਰ ਕੌਰ ਦੀ ਨਿਗਰਾਨੀ ਵਿੱਚ ਕਾਲਜ ਦੇ ਬੀਏ ਸਮੈਸਟਰ ਤੀਸਰੇ ਦੀ ਵਿਦਿਆਰਥਣ ਅੰਜਲੀ ਬੱਧਣ ਨੇ ਜੂ ਡਬਲਯੂਐੱਸਐੱਫ਼ਐੱਫ਼ ਵਰਲਡ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਫੁੱਲ ਪਾਵਰਲਿਫਟਿੰਗ ਮੁਕਾਬਲੇ ਵਿੱਚ ਸੋਨ ਤਮਗਾ ਹਾਸਲ ਕੀਤਾ। ਇਸ ਦੇ ਨਾਲ ਹੀ ਉਸ ਨੇ ਓਵਰਆਲ ਰੈਂਕਿੰਗ ਵਿੱਚ ਦੂਜਾ ਸਥਾਨ ਪ੍ਰਾਪਤ ਕਰ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਹ ਅੰਤਰਰਾਸ਼ਟਰੀ ਪੱਧਰ ਦਾ ਮੁਕਾਬਲਾ ਥਾਈਲੈਂਡ ਦੇ ਚਿਆਂਗ ਮਾਈ ਵਿਖੇ ਕਰਵਾਇਆ ਗਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ, ਵਿਭਾਗ ਮੁਖੀ ਡਾ. ਹਰਵਿੰਦਰ ਕੌਰ ਅਤੇ ਡਾ. ਦੇਸ਼ ਬੰਧੂ ਨੇ ਅੰਜਲੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਕਾਲਜ ਲਈ ਮਾਣ ਵਾਲੀ ਗੱਲ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਪਹੁੰਚਣ ’ਤੇ ਵਿਦਿਆਰਥਣ ਨੂੰ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮੇਂ ਪ੍ਰੋ. ਮਨੋਹਰ ਲਾਲ ਕੌਸ਼ਲ, ਪ੍ਰੋ. ਨੀਰਜ ਸੰਘਰ, ਡਾ. ਹਰਵਿੰਦਰ ਕੌਰ, ਡਾ. ਸ਼ੂਚੀ ਸ਼ਰਮਾ ਅਤੇ ਪ੍ਰੋ. ਮਨੀ ਸ਼ਰਮਾ ਆਦਿ ਮੌਜੂਦ ਸਨ।