- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨ ਲਈ ‘ਭਾਰਤ ਨੂੰ ਜਾਣੋ’ ਮੁਕਾਬਲਾ ਕਰਵਾਇਆ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਵਿਦਿਆਰਥੀਆਂ ਨੂੰ ਦੇਸ਼ ਦੇ ਮਾਣਮੱਤੇ ਇਤਿਹਾਸ, ਸੱਭਿਆਚਾਰ ਅਤੇ ਅਮੀਰ ਪਰੰਪਰਾਵਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ‘ਭਾਰਤ ਨੂੰ ਜਾਣੋ’ ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ’ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਮੁਕੇਰੀਆਂ ਖੇਤਰ ਦੇ ਚਾਰ ਸਕੂਲਾਂ ਵਿੱਚ ਕਰਵਾਏ ਗਏ ਇਸ ਮੁਕਾਬਲੇ ਦੌਰਾਨ ਵਿਦਿਆਰਥੀਆਂ ਤੋਂ ਭਾਰਤੀ ਇਤਿਹਾਸ, ਸੱਭਿਆਚਾਰ, ਮਹਾਨ ਵਿਅਕਤੀਆਂ, ਧਾਰਮਿਕ ਅਤੇ ਸਮਾਜਿਕ ਪਰੰਪਰਾਵਾਂ ਅਤੇ ਦੇਸ਼ ਦੀ ਵਿਭਿੰਨਤਾ ਨਾਲ ਸਬੰਧਿਤ ਗਿਆਨਵਰਧਕ ਪ੍ਰਸ਼ਨ ਪੁੱਛੇ ਗਏ। ਮੁਕਾਬਲੇ ਵਿੱਚ ਆਰਿਆ ਸਕੂਲ (ਲੜਕਿਆਂ) ਮੁਕੇਰੀਆਂ, ਆਰਿਆ ਗਰਲਜ਼ ਸਕੂਲ ਮੁਕੇਰੀਆਂ, ਸਰਵਹਿੱਤਕਾਰੀ ਵਿੱਦਿਆ ਮੰਦਰ ਮੁਕੇਰੀਆਂ ਅਤੇ ਹੇਮਕੁੰਟ ਪਬਲਿਕ ਹਾਈ ਸਕੂਲ ਕਲੀਚਪੁਰ ਕਲੋਤਾ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰੋਗਰਾਮ ਦੇ ਆਯੋਜਨ ਵਿੱਚ ਪ੍ਰਧਾਨ ਕੇਜੀ ਸ਼ਰਮਾ, ਰੋਹਿਤ ਅਗਰਵਾਲ, ਰਾਕੇਸ਼ ਰਾਜਿੰਦਰਾ, ਭਾਰਤ ਵਿਕਾਸ ਪਰਿਸ਼ਦ ਪੰਜਾਬ ਪੱਛਮ ਦੇ ਸੂਬਾਈ ਖਜ਼ਾਨਚੀ ਨਰਿੰਦਰ ਸ਼ਰਮਾ ਅਤੇ ਜਰਨਲ ਸਕੱਤਰ ਸੁਲਿੰਦਰ ਸ਼ਰਮਾ ਨੇ ਅਹਿਮ ਭੂਮਿਕਾ ਨਿਭਾਈ। ਕਨਵੀਨਰਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਅਤੇ ਜੜ੍ਹਾਂ ਨਾਲ ਜੋੜਦੇ ਹੋਏ ਰਾਸ਼ਟਰ ਪ੍ਰਤੀ ਮਾਣ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨਾ ਵੀ ਹੈ।