- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ ਵਿੱਚ ਅਧਿਆਪਕ ਦੀ ਭੂਮਿਕਾ' ਵਿਸ਼ੇ ’ਤੇ ਲੈਕਚਰ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਵਿਭਾਗਾਂ ਵੱਲੋਂ ਸਾਂਝੇ ਤੌਰ ’ਤੇ ਅਧਿਆਪਕ ਦਿਵਸ ਨੂੰ ਸਮਰਪਿਤ ‘ਅਜੋਕੇ ਸਮੇਂ ਵਿੱਚ ਅਧਿਆਪਕ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਹਰਪਾਲ ਸਿੰਘ ਨੇ ਕਿਹਾ ਕਿ ਅਧਿਆਪਕ ਸਿਰਫ਼ ਪਾਠਕ੍ਰਮ ਪੜ੍ਹਾਉਣ ਵਾਲਾ ਵਿਅਕਤੀ ਨਹੀਂ, ਸਗੋਂ ਵਿਦਿਆਰਥੀ ਦੀ ਸ਼ਖ਼ਸੀਅਤ, ਸੋਚ, ਚਰਿੱਤਰ ਅਤੇ ਜੀਵਨ-ਦ੍ਰਿਸ਼ਟੀ ਨੂੰ ਘੜਨ ਵਾਲਾ ਮਾਰਗਦਰਸ਼ਕ ਹੁੰਦਾ ਹੈ। ਅੱਜ ਦੇ ਸਮੇਂ ਵਿੱਚ ਅਧਿਆਪਕ ਲਈ ਇਹ ਜ਼ਰੂਰੀ ਹੈ ਕਿ ਉਹ ਬਦਲਦੇ ਸਮਾਜਿਕ, ਤਕਨੀਕੀ ਅਤੇ ਸਿੱਖਿਆਤਮਕ ਪਰਿਪੇਖ ਦੇ ਅਨੁਕੂਲ ਆਪਣੇ ਗਿਆਨ ਅਤੇ ਅਧਿਆਪਨ-ਕੌਸ਼ਲਾਂ ਨੂੰ ਲਗਾਤਾਰ ਵਿਕਸਿਤ ਕਰਦਾ ਰਹੇ। ਇਸ ਮੌਕੇ ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਲੈਕਚਰ ਵਿਦਿਆਰਥੀਆਂ ਨੂੰ ਗਿਆਨ ਦੇ ਨਾਲ-ਨਾਲ ਜੀਵਨ ਦੀਆਂ ਅਸਲ ਚੁਣੌਤੀਆਂ ਨੂੰ ਸਮਝਣ ਅਤੇ ਉਨ੍ਹਾਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਦੇ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।