- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਭੱਟੀਆਂ ਰਾਜਪੂਤਾਂ ਵਿਖੇ 24 ਤੋਂ 26 ਸਤੰਬਰ ਤੱਕ ਹੋਵੇਗਾ ‘ਗੁਰੂ ਮਾਨਿਓ ਚੇਤਨਾ ਸਮਾਗਮ’

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ, ਸਮੂਹ ਇਲਾਕਾ ਵਾਸੀਆਂ ਅਤੇ ਨਾਨਕ ਨਾਮ ਲੇਵਾ ਸਾਧ ਸੰਗਤ ਦੇ ਸਹਿਯੋਗ ਨਾਲ ਭਾਈ ਰਣਜੀਤ ਸਿੰਘ ਖਾਲਸਾ ਢੱਡਰੀਆਂ ਵਾਲਿਆਂ ਦਾ ‘ਗੁਰੂ ਮਾਨਿਓ ਚੇਤਨਾ ਸਮਾਗਮ’ 24, 25 ਅਤੇ 26 ਸਤੰਬਰ ਨੂੰ ਪਿੰਡ ਭੱਟੀਆਂ ਰਾਜਪੂਤਾਂ ਵਿਖੇ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਗਰਾਊਂਡ ਦੀ ਸਫ਼ਾਈ ਅਤੇ ਤਿਆਰੀ ਦੀ ਸ਼ੁਰੂਆਤ ਬਾਬਾ ਸਤਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਵਾਲਿਆਂ ਵੱਲੋਂ ਕਰਵਾਈ ਗਈ। ਇਸ ਮੌਕੇ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ, ਗੁਰਜਿੰਦਰ ਸਿੰਘ ਚੱਕ ਅਤੇ ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਸਮੇਤ ਜੰਮੂ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੇ ਪੁੱਜਣ ਦੀ ਸੰਭਾਵਨਾ ਹੈ।