- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨਮ ਅਸ਼ਟਮੀ ਮੌਕੇ ਵਿਦਿਆਰਥਣਾਂ ਨੇ ਦਿਖਾਈ ਰਚਨਾਤਮਕ ਕਲਾ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ: ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਵਿਖੇ ਬਿਊਟੀ ਵਿਭਾਗ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਸਰਗਰਮੀ ਕਰਵਾਈ ਗਈ। ਇਸ ਸਮਾਗਮ ਵਿੱਚ ਬਿਊਟੀ ਵਿਭਾਗ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਆਪਣੀ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਰਗਰਮੀ ਦੌਰਾਨ ਵਿਦਿਆਰਥਣਾਂ ਨੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਰਾਣੀ ਜੀ ਦੇ ਮਨਮੋਹਕ ਮੇਕਅਪ ਲੁੱਕ ਤਿਆਰ ਕਰਕੇ ਪੇਸ਼ ਕੀਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼੍ਰੀ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਸ਼੍ਰੀ ਕ੍ਰਿਸ਼ਨ-ਰਾਧਾ ਦੀ ਰਾਸ ਲੀਲਾ ਨੂੰ ਨ੍ਰਿਤ ਰਾਹੀਂ ਪੇਸ਼ ਕੀਤਾ। ਵਿਦਿਆਰਥਣਾਂ ਵੱਲੋਂ ਸ਼੍ਰੀ ਕ੍ਰਿਸ਼ਨ ਜੀ ਦੇ ਭਜਨ ਵੀ ਗਾਏ ਗਏ, ਜਿਸ ਨਾਲ ਮਾਹੌਲ ਭਗਤੀਮਈ ਹੋ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਹੱਥਾਂ ’ਤੇ ਜਨਮ ਅਸ਼ਟਮੀ ਨਾਲ ਸਬੰਧਿਤ ਵੱਖ-ਵੱਖ ਡਿਜ਼ਾਈਨਾਂ ਦੀ ਮਹਿੰਦੀ ਲਗਾਈ। ਇਸ ਸਮੇਂ ਮਾਡਰਨ ਗਰੁੱਪ ਆਫ਼ ਕਾਲਜਿਸ ਦੇ ਮੈਨੇਜਿੰਗ ਡਾਇਰੈਕਟਰ ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਅਤੇ ਨਵੀਆਂ ਕਲਾਵਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਭਵਿੱਖ ਵਿੱਚ ਵੀ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਕੈਂਪਸ ਡਾਇਰੈਕਟਰ ਵਿਜੇਤਾ ਸ਼ਰਮਾ, ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ, ਡੀਨ ਅਕੈਡਮਿਕਸ ਸੁਖਜਿੰਦਰ ਸਿੰਘ, ਐਡਮਿਸ਼ਨ ਡਾਇਰੈਕਟਰ ਪਰਵਿੰਦਰ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਆਦਿ ਹਾਜ਼ਰ ਸਨ।