- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਰਟੀ ਹਾਈਕਮਾਂਡ ਮੌਕਾ ਦਿੰਦੀ ਹੈ ਤਾਂ ਗੜ੍ਹਸ਼ੰਕਰ ਤੋਂ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਪਾਵਾਂਗਾ: ਰਾਣਾ ਰਾਜ ਕੁਮਾਰ ਹਰਵਾ

ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ, ਬੀਣੇਵਾਲ ਬੀਤ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਮੀਤ ਪ੍ਰਧਾਨ ਰਾਣਾ ਰਾਜ ਕੁਮਾਰ ਨੇ ਬੀਣੇਵਾਲ ਤੋਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਗੜ੍ਹਸ਼ੰਕਰ ਤੋਂ ਭਾਜਪਾ ਦੀ ਟਿਕਟ ਦੇ ਕੇ ਸੇਵਾ ਕਰਨ ਦਾ ਮੌਕਾ ਦਿੰਦੀ ਹੈ ਤਾਂ ਉਹ ਗੜ੍ਹਸ਼ੰਕਰ ਦੀ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਵਿੱਚ ਪਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਰਾਜਨੀਤੀ ਕਿਸੇ ਅਹੁਦੇ ਜਾਂ ਨਿੱਜੀ ਲਾਭ ਦਾ ਸਾਧਨ ਨਹੀਂ, ਸਗੋਂ ਲੋਕਾਂ ਦੀ ਸੇਵਾ ਦਾ ਮਾਧਿਅਮ ਹੈ। ਇਸੇ ਸੇਵਾ ਭਾਵਨਾ ਨਾਲ ਉਨ੍ਹਾਂ ਨੇ ਆਪਣੀ ਸਰਕਾਰੀ ਸਬ-ਇੰਸਪੈਕਟਰ ਦੀ ਨੌਕਰੀ ਛੱਡ ਕੇ ਸਰਗਰਮ ਰਾਜਨੀਤੀ ਵਿੱਚ ਕਦਮ ਰੱਖਿਆ ਅਤੇ ਭਾਜਪਾ ਨਾਲ ਜੁੜਨ ਤੋਂ ਬਾਅਦ ਲਗਾਤਾਰ ਦਿਨ-ਰਾਤ ਪਾਰਟੀ ਅਤੇ ਲੋਕਾਂ ਲਈ ਕੰਮ ਕਰ ਰਹੇ ਹਨ। ਜੇਕਰ ਪਾਰਟੀ ਨੇ ਗੜ੍ਹਸ਼ੰਕਰ ਤੋਂ ਮੈਨੂੰ ਚੋਣ ਮੈਦਾਨ ਵਿੱਚ ਉਤਾਰਿਆ ਤਾਂ ਲੋਕਾਂ ਦੇ ਆਸ਼ੀਰਵਾਦ ਅਤੇ ਵਰਕਰਾਂ ਦੀ ਮਿਹਨਤ ਨਾਲ ਇਹ ਸੀਟ ਜਿੱਤ ਕੇ ਭਾਜਪਾ ਦੀ ਝੋਲੀ ਵਿੱਚ ਪਾਉਣਾ ਉਨ੍ਹਾਂ ਦਾ ਟੀਚਾ ਹੋਵੇਗਾ।