ਵਿਕਟੋਰੀਆ ਸਕੂਲ ’ਚ ਅਧਿਆਪਕ ਦਿਵਸ ਮਨਾਇਆ
ਵਿਕਟੋਰੀਆ ਗਰੁੱਪ ਆਫ਼ ਸਕੂਲਜ਼ ਵਿੱਚ ਅਧਿਆਪਕ ਦਿਵਸ ਮਨਾਇਆ
Publish Date: Sun, 06 Sep 2026 03:26 PM (IST)
Updated Date: Sun, 06 Sep 2026 03:28 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਅਧਿਆਪਕ ਦਿਵਸ ਦੇ ਮੌਕੇ ’ਤੇ ਵਿਕਟੋਰੀਆ ਗਰੁੱਪ ਆਫ਼ ਸਕੂਲਜ਼ ਮੁਕੇਰੀਆਂ ਵੱਲੋਂ ਅਧਿਆਪਕ ਦਿਵਸ ਬੜੇ ਹੀ ਜੋਸ਼, ਸਨਮਾਨ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਡਾਇਰੈਕਟਰ ਪ੍ਰੋ. ਜੀਐੱਸ ਮੁਲਤਾਨੀ ਅਤੇ ਡਾਇਰੈਕਟਰ ਨੀਰੂ ਮੁਲਤਾਨੀ ਸਮੇਤ ਮੁਕੇਰੀਆਂ ਬ੍ਰਾਂਚ ਦੀ ਪ੍ਰਿੰਸੀਪਲ ਅਰਚਨਾ ਸੂਦਨ ਅਤੇ ਟਾਂਡਾ ਬ੍ਰਾਂਚ ਦੀ ਪ੍ਰਿੰਸੀਪਲ ਪੂਜਾ ਪਟਿਆਲ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਮਾਂ ਸਰਸਵਤੀ ਦੀ ਪੂਜਾ ਨਾਲ ਕੀਤੀ ਗਈ। ਇਸ ਉਪਰੰਤ ਭਾਰਤ ਦੇ ਮਹਾਨ ਸਿੱਖਿਆ ਸ਼ਾਸਤਰੀ, ਦਾਰਸ਼ਨਿਕ ਅਤੇ ਸਾਬਕਾ ਉਪ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਯਾਦ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਪ੍ਰੋ. ਜੀਐੱਸ ਮੁਲਤਾਨੀ ਅਤੇ ਨੀਰੂ ਮੁਲਤਾਨੀ ਨੇ ਕਿਹਾ ਕਿ ਅਧਿਆਪਕ ਕਿਸੇ ਵੀ ਸਿੱਖਿਆ ਸੰਸਥਾ ਦੀ ਸਭ ਤੋਂ ਮਜ਼ਬੂਤ ਕੜੀ ਹੁੰਦੇ ਹਨ। ਅਧਿਆਪਕ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਪ੍ਰਬੰਧਨ ਵੱਲੋਂ ਸਾਰੇ ਅਧਿਆਪਕਾਂ ਨੂੰ ਵਿਸ਼ੇਸ਼ ਤੋਹਫ਼ੇ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।