ਨਸ਼ੇ ਖ਼ਿਲਾਫ਼ ਫੈਸਲਾਕੁੰਨ ਲੜਾਈ ਲੜਣ ਭਾਜਪਾ ਵਰਕਰ : ਰਾਕੇਸ਼ ਸ਼ਰਮਾ ਨਸ਼ੇ ਖ਼ਿਲਾਫ਼ ਫ਼ੈਂਸਲਾਕੁੰਨ ਲੜਾਈ ਲੜਣ ਭਾਜਪਾ ਵਰਕਰ: ਰਾਕੇਸ਼ ਸ਼ਰਮਾ
Publish Date: Sun, 06 Sep 2026 03:32 PM (IST)
Updated Date: Sun, 06 Sep 2026 03:34 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਇੱਥੇ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਭਾਜਪਾ ਵੱਲੋਂ ‘ਨਸ਼ਾ ਭਜਾਓ, ਪੰਜਾਬ ਬਚਾਓ’ ਅਤੇ ‘ਪ੍ਰਧਾਨ ਮੰਤਰੀ ਸੇਵਾ ਸੰਕਲਪ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੀ ਪ੍ਰਧਾਨਗੀ ਜ਼ਿਲ੍ਹਾ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਪ੍ਰਧਾਨ ਸੰਜੀਵ ਮਨਹਾਸ ਨੇ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਇੰਚਾਰਜ ਰਾਕੇਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਵਰਕਸ਼ਾਪ ਦੌਰਾਨ ਆਉਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਰਾਕੇਸ਼ ਸ਼ਰਮਾ ਅਤੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਅਤੇ ਬੂਥ ਪੱਧਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ। ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਆਸ ਪ੍ਰਗਟਾਈ ਕਿ ਹੁਸ਼ਿਆਰਪੁਰ ਦਿਹਾਤੀ ਵਿੱਚ ਭਾਜਪਾ ਵਰਕਰ ਦੋਵਾਂ ਮੁਹਿੰਮਾਂ ਨੂੰ ਸਫ਼ਲ ਬਣਾਉਣ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। ਇਸ ਮੌਕੇ ਰਘੂਨਾਥ ਸਿੰਘ ਰਾਣਾ, ਸੁਸ਼ੀਲ ਕੁਮਾਰ ਪਿੰਕੀ, ਮੰਡਲ ਪ੍ਰਧਾਨ ਨੀਰਜ ਸਾਹਨੀ ਬੰਟੀ, ਬੀਬੀ ਨੇਕ ਮਨਹਾਸ, ਅੰਜਨਾ ਕਟੋਚ ਸਮੇਤ ਭਾਜਪਾ ਦੇ ਕਈ ਸੀਨੀਅਰ ਅਹੁੱਦੇਦਾਰ, ਮੰਡਲ ਪੱਧਰ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਆਦਿ ਹਾਜ਼ਰ ਸਨ।