- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੀਰਤਨ ਦਾ ਗੁ: ਹਰੀਆਂ ਵੇਲਾਂ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ

- ਸੁੰਦਰ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ’ਤੇ ਫੁੱਲਾਂ ਦੀ ਕੀਤੀ ਵਰਖਾ
ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ
ਚੱਬੇਵਾਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਿਹੰਗ ਸਿੰਘ ਦਲ ਪੰਥ ਜਥੇਬੰਦੀਆਂ ਅਤੇ ਸਮੂਹ ਸਿੱਖ ਜਗਤ ਵੱਲੋਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਮਨਾਏ ਜਾ ਰਹੇ 365ਵੇਂ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਪਿੰਡ ਜੱਜ ਮਾਲਾਖੇੜੀ ਜੱਜਿਆ ਵਾਲੇ ਮੋੜ ਅਜਨਾਲਾ ਚੌਗਾਵਾਂ ਰੋਡ ਅੰਮ੍ਰਿਤਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਸਜਾਏ ਜਾ ਰਹੇ 365ਵੇਂ ਤੀਸਰੇ ਮਹਾਨ ਅਲੌਕਿਕ ਨਗਰ ਕੀਰਤਨ ਦਾ ਰਸਤੇ ਦੌਰਾਨ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਸੱਤਵੀਂ ਵਿਖੇ ਪਹੁੰਚਣ ’ਤੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਜਥੇਬੰਦੀ ਦੇ ਮੁਖੀ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਭਰਵਾਂ ਸਵਾਗਤ ਕੀਤਾ ਗਿਆ।
ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸਾਹਿਬ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਸੁੰਦਰ ਰੁਮਾਲੇ ਭੇਟਾ ਕੀਤੇ ਗਏ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਤੇ ਚੋਭਦਾਰ ਸਿੰਘਾਂ ਨੂੰ ਸੰਤ ਬਾਬਾ ਨਿਹਾਲ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਸਿੱਖ ਪੰਥ ਵਿੱਚ ਵੱਡੀ ਸੇਵਾ ਅਤੇ ਕੁਰਬਾਨੀ ਹੈ, ਜੋ ਕਿ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਹੈ। ਜਿਸ ਕਰ ਕੇ ਸਮੁੱਚੇ ਜਗਤ ਵਿੱਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸਮੁੱਚੀਆਂ ਸੰਗਤਾਂ ਦੇ ਮਨਾਂ ਵਿੱਚ ਵੱਡਾ ਸਤਿਕਾਰ ਹੈ। ਇਸ ਮੌਕੇ ਬੀਬੀ ਯਸ਼ਪਾਲ ਕੌਰ ਹਰੀਆ ਵੇਲਾਂ, ਬੀਬੀ ਬਲਰਾਜ ਕੌਰ ਕੈਨੇਡਾ, ਬਾਬਾ ਦਲਬੀਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਬਾਬਾ ਲਵਪ੍ਰੀਤ ਸਿੰਘ, ਭਾਈ ਗੁਰਦੇਵ ਸਿੰਘ ਅਜਨਾਲਾ, ਗੁਰਨਾਮ ਸਿੰਘ ਖੁਰਦਪੁਰ, ਅਰਸ਼ਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰ ਹੋ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।