- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਬੀ ਕਮਲਦੀਪ ਕੌਰ ਦਾ ਨਮ ਅੱਖਾਂ ਨਾਲ ਅੰਤਿਮ ਸੰਸਕਾਰ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਜਥੇਦਾਰ ਤਜਿੰਦਰ ਸਿੰਘ ਸੋਢੀ ਦੀ ਪਤਨੀ ਬੀਬੀ ਕਮਲਦੀਪ ਕੌਰ ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੁਰਹੀਰਾਂ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦੇ ਸਾਕ ਸਬੰਧੀਆਂ ਵੱਲੋਂ ਨਮ ਅੱਖਾਂ ਨਾਲ ਕੀਤਾ ਗਿਆ। ਬੀਬੀ ਕਮਲਦੀਪ ਕੌਰ ਦੀ ਚਿਖਾ ਨੂੰ ਅਗਨ ਭੇਟ ਕਰਨ ਦੀ ਰਸਮ ਉਨ੍ਹਾਂ ਦੇ ਪੁੱਤਰ ਰਣਜੀਤ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ, ਅਵਤਾਰ ਸਿੰਘ ਕਪੂਰ, ਅਵਤਾਰ ਸਿੰਘ ਜੌਹਲ, ਐਡਵੋਕੇਟ ਮਨਿੰਦਰਪਾਲ ਸਿੰਘ, ਯਾਦਵਿੰਦਰ ਸਿੰਘ, ਮਨਦੀਪ ਕੌਰ, ਸੰਤੋਖ ਸਿੰਘ ਔਜਲਾ, ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ, ਮਨਜੀਤ ਸਿੰਘ ਰਾਏ, ਪ੍ਰੇਮ ਸਿੰਘ ਪਿਪਲਾਂਵਾਲਾ, ਬਿਕਰਮਜੀਤ ਸਿੰਘ ਕਲਸੀ, ਬਰਿੰਦਰ ਸਿੰਘ ਪਰਮਾਰ, ਹਰਦੇਵ ਸਿੰਘ, ਡਾ. ਬੱਗਾ, ਡਾ. ਦਰਦੀ, ਇੰਦਰਜੀਤ ਸਿੰਘ ਸੱਚਦੇਵਾ, ਸੁਰਜੀਤ ਸਿੰਘ, ਸੁਰਿੰਦਰ ਸ਼ਿੰਦਾ, ਬਲਬੀਰ ਸਿੰਘ, ਹਰਜੀ ਬਾਜਵਾ, ਬਰਿੰਦਰਜੀਤ ਸਿੰਘ ਸਮੇਤ ਪਹੁੰਚੇ ਹੋਰ ਵੀ ਰਾਜਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਨੇ ਜਥੇਦਾਰ ਤੇਜਿੰਦਰ ਸਿੰਘ ਸੋਢੀ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।