- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਕਰਾਂਗੇ ਕੰਮ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਾਂਗੇ ਅਤੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਟਾਨ ਵਾਂਗ ਖੜ੍ਹੇ ਰਹਾਂਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸਰਬਜੀਤ ਸਿੰਘ ਮੋਮੀ ਨੇ ਵੱਡੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਨੂੰ ਲਾਮਬੰਦ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹੈ ਅਤੇ ਸਮੂਹ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨ ਤਾਂ ਕਿ ਆਉਣ ਵਾਲੇ ਸਮੇਂ ਵਿੰਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਈ ਜਾ ਸਕੇ। ਸੂਬਾ ਸਰਕਾਰ ਵੱਖ-ਵੱਖ ਝੂਠੀਆਂ ਸਹੂਲਤਾਂ ਦਾ ਹਵਾਲਾ ਦੇ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ, ਪਰ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਦੇ ਨੁਮਾਇੰਦਿਆਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਜਿੱਥੇ ਪੰਜਾਬ ਦੇ ਸਿਰ ’ਤੇ ਉੱਤੇ ਵੱਡਾ ਕਰਜ਼ਾ ਚਾੜ੍ਹਿਆ ਹੈ ਉੱਥੇ ਇਸ ਸਰਕਾਰ ਨੇ ਪੰਜਾਬ ਦੇ ਮੁਲਾਜ਼ਮ ਵਰਗ ਅਤੇ ਹਰੇਕ ਵਰਗ ਨੂੰ ਲੁੱਟਿਆ ਅਤੇ ਕੁਟਿਆ ਹੈ। ਸੂਬੇ ਦਾ ਸਾਰਾ ਮੁਲਾਜ਼ਮ ਵਰਗ ਸਰਕਾਰ ਖ਼ਿਲਾਫ਼ ਇਕਜੁੱਟ ਹੈ ਅਤੇ ਇਸ ਸਰਕਾਰ ਨੂੰ ਚਲਦਾ ਕਰਨ ਲਈ ਮੁਲਾਜ਼ਮ ਵਰਗ ਆਪਣੀ ਅਹਿਮ ਭੂਮਿਕਾ ਨਿਭਾਇਗਾ। ਇਸ ਮੌਕੇ ਤੇ ਉਹਨਾਂ ਨਾਲ ਨਿਰਵੈਰ ਸਿੰਘ ਖੁਡਾ, ਮਨਦੀਪ ਸਿੰਘ ਸ਼ਾਹਪੁਰ, ਜਪਸਿਤ ਸਿੰਘ ਖੁਡਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।