- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮੌਕੇ ਇੱਕ ਰਾਜ ਪੱਧਰੀ ਸਿੱਖਿਆ ਸੰਮੇਲਨ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਪ੍ਰੋ. (ਡਾ.) ਚੰਦਰ ਮੋਹਨ ਨੇ ਕੀਤੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਸਮਾਗਮ ਦੀ ਪ੍ਰਧਾਨ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਹੁਸ਼ਿਆਰਪੁਰ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਮੇਅਰ ਸ਼੍ਰੀਮਤੀ ਪ੍ਰਵੀਨ ਸੈਣੀ ਅਤੇ ਹਲਕਾ ਮੁਕੇਰੀਆਂ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਕੂਲਾਂ ਅਤੇ ਯੂਨੀਵਰਸਿਟੀਆਂ ਦੇ ਵਿੱਦਿਅਕ ਢਾਂਚੇ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਨਾ ਸਮੇਂ ਦੀ ਅਹਿਮ ਲੋੜ ਹੈ। ਸਮਾਜਿਕ ਤਬਦੀਲੀ ਦੀ ਸ਼ੁਰੂਆਤ ਜਮਾਤਾਂ ਦੇ ਕਮਰਿਆਂ ਤੋਂ ਹੁੰਦੀ ਹੈ ਅਤੇ ਜਦੋਂ ਤੱਕ ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਸਮਰੱਥ ਨਹੀਂ ਬਣਾਇਆ ਜਾਂਦਾ, ਓਦੋਂ ਤੱਕ ਸਿੱਖਿਆ ਕ੍ਰਾਂਤੀ ਸੰਭਵ ਨਹੀਂ ਹੈ, ਇਸ ਲਈ ਸਰਕਾਰ ਪੰਜਾਬ ਨੂੰ ਮੁੜ ਗਿਆਨ-ਵਿਗਿਆਨ ਦਾ ਮੋਹਰੀ ਕੇਂਦਰ ਬਣਾਉਣ ਲਈ ਵਚਨਬੱਧ ਹੈ।