‘ਹਮਾਰੇ ਰਾਮ’ ਨੂੰ ਹੁਸ਼ਿਆਰਪੁਰ ’ਚ ਮਿਲਿਆ ਭਰਪੂਰ ਜਨ ਸਮਰਥਨ ‘ਹਮਾਰੇ ਰਾਮ’ ਨੂੰ ਹੁਸ਼ਿਆਰਪੁਰ ਵਿੱਚ ਮਿਲਿਆ ਭਰਪੂਰ ਜਨ ਸਮਰਥਨ
Publish Date: Sun, 06 Sep 2026 07:36 PM (IST)
Updated Date: Sun, 06 Sep 2026 07:37 PM (IST)
- ਵੱਡੀ ਗਿਣਤੀ ’ਚ ਦਰਸ਼ਕਾਂ ਨੇ ਨਾਟਕ ਤੇ ਸੰਗੀਤਮਈ ਪੇਸ਼ਕਾਰੀ ਦਾ ਲਿਆ ਆਨੰਦ ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭਾਰਤੀ ਸੰਸਕ੍ਰਿਤੀ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈ ਜਾ ਰਹੇ ਪ੍ਰਸਿੱਧ ਨਾਟਕ ਅਤੇ ਸੰਗੀਤਮਈ ਪੇਸ਼ਕਾਰੀ ‘ਹਮਾਰੇ ਰਾਮ’ ਨੂੰ ਹੁਸ਼ਿਆਰਪੁਰ ਵਿੱਚ ਭਰਪੂਰ ਜਨ ਸਮਰਥਨ ਮਿਲਿਆ। ਜੇਮਜ਼ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਕਰਵਾਈ ਗਈ ਇਸ ਪੇਸ਼ਕਾਰੀ ਨੂੰ ਦੇਖਣ ਲਈ ਸ਼ਹਿਰ ਵਾਸੀਆਂ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੇਸ਼ਕਾਰੀ ਦੇ ਦੂਜੇ ਦਿਨ ਦਰਸ਼ਕਾਂ ਵਿਚਕਾਰ ਪਹੁੰਚ ਕੇ ‘ਹਮਾਰੇ ਰਾਮ’ ਨਾਟਕ ਦਾ ਆਨੰਦ ਮਾਣਿਆ। ਇਸ ਮੌਕੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਮੇਅਰ ਪ੍ਰਵੀਨ ਸੈਣੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਹਮਾਰੇ ਰਾਮ’ ਸਿਰਫ਼ ਇੱਕ ਨਾਟਕ ਨਹੀਂ, ਸਗੋਂ ਭਾਰਤੀ ਸੰਸਕ੍ਰਿਤੀ, ਪਰੰਪਰਾ ਅਤੇ ਜੀਵਨ ਮੁੱਲਾਂ ਨੂੰ ਸਮਝਣ ਦਾ ਇੱਕ ਸੁੰਦਰ ਮਾਧਿਅਮ ਹੈ। ਉਨ੍ਹਾਂ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ, ਰਾਹੁਲ ਆਰ. ਭੁੱਚਰ, ਤਰੁਣ ਖੰਨਾ ਸਮੇਤ ਪੂਰੀ ਕਲਾਕਾਰ ਟੀਮ ਦੀ ਸ਼ਾਨਦਾਰ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲਾਕਾਰਾਂ ਨੇ ਆਪਣੀ ਦਮਦਾਰ ਅਦਾਕਾਰੀ ਰਾਹੀਂ ਰਾਮਾਇਣ ਦੇ ਪ੍ਰਸੰਗਾਂ ਅਤੇ ਭਗਵਾਨ ਸ਼੍ਰੀ ਰਾਮ ਦੇ ਚਰਿੱਤਰ ਨੂੰ ਜੀਵੰਤ ਕਰ ਦਿੱਤਾ। ਇਸ ਮੌਕੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਕੇਸ਼ ਕੁਮਾਰ ਮੀਣਾ ਸਮੇਤ ਵੱਖ-ਵੱਖ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।