ਵੱਖ-ਵੱਖ ਸਿਹਤ ਸੰਸਥਾਵਾਂ ਦਾ ਨਿਰੀਖਣ, ਸਿਹਤ ਸੇਵਾਵਾਂ ਦੀ ਗੁਣਵੱਤਾ ’ਤੇ ਜ਼ੋਰ ਵੱਖ-ਵੱਖ ਸਿਹਤ ਸੰਸਥਾਵਾਂ ਦਾ ਨਿਰੀਖਣ, ਸਿਹਤ ਸੇਵਾਵਾਂ ਦੀ ਗੁਣਵੱਤਾ ’ਤੇ ਜ਼ੋਰ
Publish Date: Tue, 08 Sep 2026 04:05 PM (IST)
Updated Date: Tue, 08 Sep 2026 04:07 PM (IST)
- ਮਾਤਾ-ਬੱਚਾ ਸਿਹਤ ਸੇਵਾਵਾਂ ਅਤੇ ਡੇਂਗੂ ਵਿਰੋਧੀ ਸਰਗਰਮੀਆਂ ਦਾ ਲਿਆ ਜਾਇਜ਼ਾ ਗਗਨਪ੍ਰੀਤ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਅਤੇ ਸਹਾਇਕ ਸਿਵਲ ਸਰਜਨ ਡਾ. ਤੇਜਿੰਦਰਪਾਲ ਸਿੰਘ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦਾ ਦੌਰਾ ਕਰ ਕੇ ਸਿਹਤ ਸੇਵਾਵਾਂ, ਮਾਤਾ-ਬੱਚਾ ਸਿਹਤ ਸੇਵਾਵਾਂ, ਐਮਰਜੈਂਸੀ ਪ੍ਰਬੰਧਾਂ ਅਤੇ ਡੇਂਗੂ ਵਿਰੋਧੀ ਸਰਗਰਮੀਆਂ ਦਾ ਜਾਇਜ਼ਾ ਲਿਆ ਗਿਆ। ਦੌਰੇ ਦੌਰਾਨ ਗੜ੍ਹਦੀਵਾਲਾ ਵਿਖੇ ਪ੍ਰਾਈਵੇਟ ਕਲੀਨਿਕ ਵਿੱਚ ਡੇਂਗੂ ਵਿਰੋਧੀ ਐਂਟੀਲਾਰਵਾ ਸਰਗਰਮੀ ਦਾ ਨਿਰੀਖਣ ਕੀਤਾ ਗਿਆ ਅਤੇ ਪਾਣੀ ਖੜ੍ਹਾ ਹੋਣ ਵਾਲੀਆਂ ਥਾਵਾਂ ਦੀ ਸਫ਼ਾਈ ਅਤੇ ਲਾਰਵਾ ਕੰਟਰੋਲ ਸਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਪਰੰਤ ਆਮ ਆਦਮੀ ਪਿੰਡ ਕਲੀਨਿਕ ਬੱਸੀ, ਬਲਾਕ ਚੱਕੋਵਾਲ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ, ਦਵਾਈਆਂ ਦੀ ਉਪਲਬਧਤਾ, ਸਫ਼ਾਈ ਪ੍ਰਬੰਧਾਂ ਅਤੇ ਸਿਹਤ ਸੰਸਥਾ ਦੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ। ਇਸੇ ਤਰ੍ਹਾਂ ਡਲਿਵਰੀ ਪੁਆਇੰਟ ਸੀਐੱਚਸੀ ਭੂੰਗਾ ਵਿਖੇ ਮਾਤਾ ਅਤੇ ਬੱਚਾ ਸਿਹਤ ਸੇਵਾਵਾਂ ਨਾਲ ਸਬੰਧਿਤ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਡਿਲੀਵਰੀ ਪੁਆਇੰਟ ’ਤੇ ਸਾਰੀਆਂ ਜ਼ਰੂਰੀ ਐਮਰਜੈਂਸੀ ਦਵਾਈਆਂ ਅਤੇ ਉਪਕਰਨ ਹਰ ਸਮੇਂ ਉਪਲਬਧ ਅਤੇ ਵਰਤੋਂਯੋਗ ਹਾਲਤ ਵਿੱਚ ਹੋਣ। ਦੌਰੇ ਦੇ ਅਖੀਰ ਵਿੱਚ ਐੱਸਐੱਚਸੀ ਦੇਹਰੀਆਂ, ਬਲਾਕ ਭੂੰਗਾ ਦਾ ਨਿਰੀਖਣ ਕੀਤਾ ਗਿਆ।