- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਂਚ ਦੌਰਾਨ 20 ਘਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਐੱਸਐੱਮਓ ਭੁੰਗਾ ਡਾ. ਸੁਦੇਸ਼ ਕੁਮਾਰ ਰਾਜਨ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਗੜ੍ਹਦੀਵਾਲਾ ਵਿਖੇ ਵੱਖ-ਵੱਖ ਥਾਵਾਂ ’ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ। ਜਿਸ ਦੀ ਜ਼ਿਲ੍ਹਾ ਪਰਿਵਾਰ ਭਲਾਈ ਨਿਯੋਜਨ ਅਫ਼ਸਰ ਡਾ. ਰਣਜੀਤ ਸਿੰਘ ਅਤੇ ਅਸਿਸਟੈਂਟ ਸਿਵਲ ਸਰਜਨ ਡਾ. ਤਜਿੰਦਰਪਾਲ ਸਿੰਘ ਵੱਲੋਂ ਅਚਾਨਕ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਮੌਕੇ ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ 8 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾ, 210 ਘਰਾਂ ਵਿੱਚ ਮੌਜੂਦ 603 ਕੰਟੇਨਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 20 ਘਰਾਂ ਵਿੱਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ, ਜਿਸ ਨੂੰ ਸਿਹਤ ਵਿਭਾਗ ਦੀ ਟੀਮ ਵੱਲੋਂ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ ਗਿਆ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰਣਜੀਤ ਸਿੰਘ ਅਤੇ ਅਸਿਸਟੈਂਟ ਸਿਵਲ ਸਰਜਨ ਡਾ. ਤਜਿੰਦਰਪਾਲ ਸਿੰਘ ਨੇ ਕਿਹਾ ਕਿ ਗੜ੍ਹਦੀਵਾਲਾ ਖੇਤਰ ਵਿੱਚ ਲਗਾਤਾਰ ਡੇਂਗੂ ਦਾ ਲਾਰਵਾ ਮਿਲਣਾ ਇਹ ਦਰਸਾਉਂਦਾ ਹੈ ਕਿ ਲੋਕ ਪੂਰੀ ਤਰ੍ਹਾਂ ਸੁਚੇਤ ਨਹੀਂ ਹਨ। ਇਸ ਲਈ ਡੇਂਗੂ ਦੇ ਖਾਤਮੇ ਲਈ ਵਿੱਢੀ ਮੁਹਿੰਮ ਨੂੰ ਦੇਖਦੇ ਅਤੇ ਸਮਝਦੇ ਹੋਏ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਟੈਸਟ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤੇ ਜਾਂਦੇ ਹਨ। ਇਸ ਮੌਕੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।