- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਲਜ਼ਾਰ ਸਿੰਘ ਦੀ ਮੌਤ ’ਤੇ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਵੀ ਮਾਮਲਾ ਦਰਜ ਹੋਣਾ ਚਾਹੀਦਾ ਹੈ : ਸੰਜੀਵ ਮਨਹਾਸ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਸਿੰਘ ਮਨਹਾਸ ਨੇ ਕਿਹਾ ਕਿ ਦਿੜ੍ਹਬਾ ਦੇ ਤੂਰ ਬੰਜਾਰਾ ਵਿੱਚ ਗੁਲਜ਼ਾਰ ਸਿੰਘ ਨੇ ਹਰਪਾਲ ਚੀਮਾ ਸਾਹਮਣੇ ਸਵਾਲ ਕੀਤਾ ਕਿ ‘ਉਸ ਦਾ ਪੁੱਤਰ ਚਿੱਟੇ ਦਾ ਸ਼ਿਕਾਰ ਹੈ, ਪਿੰਡ ਵਿੱਚ ਚਿੱਟਾ ਵਿਕ ਰਿਹਾ ਹੈ ਇਹ ਕਦੋਂ ਬੰਦ ਹੋਵੇਗਾ’ ਸਵਾਲ ਦਾ ਜਵਾਬ ਦੇਣ ਦੀ ਬਜਾਏ, ਉਸ ’ਤੇ ਦਬਾਅ ਬਣਾਇਆ ਗਿਆ। ਗੁਲਜ਼ਾਰ ਸਿੰਘ ਦੇ ਮੌਤ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਵੀ ਇਸ ਮਾਮਲੇ ਨਾਲ ਜੁੜੇ ਦੋਸ਼ਾਂ ਦਾ ਜ਼ਿਕਰ ਹੈ। ਮਨਹਾਸ ਨੇ ਕਿਹਾ ਕਿ ਗੁਲਜ਼ਾਰ ਸਿੰਘ ਸਾਡੇ ਵਿਚਕਾਰ ਨਹੀਂ ਰਹੇ ਪਰ ਉਨ੍ਹਾਂ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਵੀ ਮਾਮਲਾ ਦਰਜ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਹਰਪਾਲ ਚੀਮਾ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਨੂੰ ਇਸ਼ਤਿਹਾਰ ਨਹੀਂ, ਜਵਾਬ ਚਾਹੀਦੇ ਹਨ। ਚਿੱਟੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਿਓ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਦਰਦਨਾਕ ਮਾਮਲੇ ਵਿੱਚ ਹਰ ਪੱਧਰ ’ਤੇ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।