- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਵਤਾ ਸੇਵਾ ਸੁਸਾਇਟੀ ਨੇ ਜ਼ਖ਼ਮੀ ਨੌਜਵਾਨ ਦੇ ਇਲਾਜ ਲਈ ਵਧਾਇਆ ਮਦਦ ਦਾ ਹੱਥ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਮਾਨਵਤਾ ਸੇਵਾ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਇੱਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਸੁਸਾਇਟੀ ਨੇ ਜਨਮ ਅਸ਼ਟਮੀ ਵਾਲੇ ਦਿਨ ਹੋਏ ਇੱਕ ਸੜਕ ਹਾਦਸੇ ਵਿੱਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਨੌਜਵਾਨ ਦੇ ਇਲਾਜ ਲਈ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਹੈ। ਸੁਸਾਇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਰਮਨ ਕੁਮਾਰ ਨੌਜਵਾਨ ਹਾਦਸੇ ਤੋਂ ਬਾਅਦ ਦਸੂਹਾ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਜਿੱਥੇ ਉਸ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪਰਿਵਾਰ ਦੀ ਆਰਥਿਕ ਸਥਿਤੀ ਕਮਜ਼ੋਰ ਹੋਣ ਕਾਰਨ ਉਨ੍ਹਾਂ ਨੂੰ ਇਲਾਜ ਦਾ ਖਰਚਾ ਚੁੱਕਣ ਵਿੱਚ ਕਾਫ਼ੀ ਦਿੱਕਤ ਆ ਰਹੀ ਸੀ ਤਾਂ ਮਾਨਵਤਾ ਸੇਵਾ ਸੁਸਾਇਟੀ ਦੇ ਪ੍ਰਧਾਨ ਅਤੇ ਸੁਸਾਇਟੀ ਮੈਂਬਰਾਂ ਨੇ ਇਕੱਠੇ ਹੋ ਕੇ ਪਰਿਵਾਰ ਦੀ ਆਰਥਿਕ ਮਦਦ ਕੀਤੀ। ਪੀੜਤ ਪਰਿਵਾਰ ਅਤੇ ਇਲਾਕਾ ਵਾਸੀਆਂ ਨੇ ਸੁਸਾਇਟੀ ਦੇ ਇਸ ਨੇਕ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਨੀਲ ਦਤ, ਵਿਸ਼ਾਲ ਸੇਠ, ਚੇਅਰਮੈਨ ਕਮਲ ਸੇਠ, ਰੁਪਿੰਦਰ ਮਿੰਟਾ ਅਤੇ ਬਾਕੀ ਸੁਸਾਇਟੀ ਮੈਂਬਰ ਆਦਿ ਹਾਜ਼ਰ ਸਨ।