- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ਼ ਵਿਖੇ “ਕੈਂਪਸ ਟੂ ਕੈਰੀਅਰ" ਸੈਸ਼ਨ ਕਰਵਾਇਆ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਵਿਖੇ ਕਰੀਅਰ ਗਾਈਡੈਂਸ, ਕਾਊਂਸਲਿੰਗ ਐਂਡ ਪਲੇਸਮੈਂਟ ਸੈੱਲ ਵੱਲੋਂ ਸਕਿੱਲ ਲੈਬਜ਼ ਮੁਹਾਲੀ ਦੇ ਸਹਿਯੋਗ ਨਾਲ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਕੈਂਪਸ ਟੂ ਕਰੀਅਰ ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ। ਸੈਸ਼ਨ ਵਿੱਚ ਨਿਕੁੰਜ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਰੀਅਰ ਦੇ ਵੱਖ-ਵੱਖ ਮੌਕਿਆਂ, ਉਦਯੋਗਿਕ ਖੇਤਰ ਦੀਆਂ ਲੋੜਾਂ ਅਤੇ ਰੁਜ਼ਗਾਰ ਲਈ ਜ਼ਰੂਰੀ ਸਕਿੱਲਜ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਫ਼ਲ ਕਰੀਅਰ ਦੀ ਯੋਜਨਾ ਬਣਾਉਣ ਅਤੇ ਭਵਿੱਖ ਦੇ ਮੌਕਿਆਂ ਦੀ ਸਹੀ ਪਛਾਣ ਕਰਨ ਸਬੰਧੀ ਸੁਝਾਅ ਦਿੱਤੇ। ਵਿਦਿਆਰਥੀਆਂ ਨੇ ਸੈਸ਼ਨ ਦੌਰਾਨ ਸਰਗਰਮੀ ਨਾਲ ਹਿੱਸਾ ਲੈਂਦਿਆਂ ਆਪਣੇ ਸਵਾਲ ਵੀ ਪੁੱਛੇ। ਪ੍ਰਿੰਸੀਪਲ ਨੇ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਕਰੀਅਰ ਲਈ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।