- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
70ਵੇਂ ਜੋਨਲ ਖੇਡ ਮੁਕਾਬਲਿਆਂ ਵਿੱਚ ਐਸਬੀਐਸ ਸਕੂਲ ਦੀ ਝੰਡੀ

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜਸ਼ੰਕਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ 70ਵੇਂ ਜ਼ੋਨਲ ਖੇਡ ਮੁਕਾਬਲਿਆਂ ਵਿੱਚ ਐੱਸਬੀਐੱਸ ਮਾਡਲ ਹਾਈ ਸਕੂਲ ਸਦਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਜਸਪ੍ਰੀਤ ਕੌਰ ਨੇ ਦੱਸਿਆ ਕਿ ਕੋਚ ਕੁਲਵੀਰ ਕੌਰ, ਸ਼ਾਹਿਦ ਰਸ਼ੀਦ ਯਤੋ ਅਤੇ ਅਮਨ ਸਿੰਘ ਦੀ ਕੋਚਿੰਗ ਹੇਠ ਖਿਡਾਰੀਆਂ ਨੇ ਰੱਸਾਕਸ਼ੀ ਅੰਡਰ-19 ਲੜਕੇ ਅਤੇ ਲੜਕੀਆਂ ਦੋਵਾਂ ਸ਼੍ਰੇਣੀਆਂ ਦੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸ਼ਤਰੰਜ ਅਤੇ ਖੋ-ਖੋ ਵਿੱਚ ਅੰਡਰ-19 (ਲੜਕੇ ਅਤੇ ਲੜਕੀਆਂ) ਅਤੇ ਬੈਡਮਿੰਟਨ ਅੰਡਰ-17 ਲੜਕਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਖੋ-ਖੋ ਅੰਡਰ-14 ਲੜਕੀਆਂ ਦੀ ਸ਼੍ਰੇਣੀ ਵਿੱਚ ਦੂਜਾ ਅਤੇ ਬੈਡਮਿੰਟਨ ਅਤੇ ਵਾਲੀਬਾਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਪੱਧਰ ’ਤੇ ਸਕੂਲ ਦੀਆਂ ਲੜਕੀਆਂ ਦੀ (ਅੰਡਰ-19) ਖੋ-ਖੋ ਦੀ ਟੀਮ ਦੂਜੇ ਨੰਬਰ ਅਤੇ ਸ਼ਤਰੰਜ ਵਿੱਚ ਲੜਕੇ ਤੀਜੇ ਨੰਬਰ ’ਤੇ ਰਹੇ। ਐਥਲੈਟਿਕਸ ਵਿੱਚ ਖਿਡਾਰੀਆਂ ਨੇ 15 ਗੋਲਡ, 26 ਸਿਲਵਰ ਅਤੇ 10 ਕਾਂਸੀ ਦੇ ਤਮਗੇ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।