- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਵਿਖੇ ਸਵੀਪ ਤਹਿਤ ਦੋ ਰੋਜ਼ਾ ਕੈਂਪ ਆਯੋਜਿਤ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਪੰਥ ਰਤਨ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਚੱਬੇਵਾਲ ਵਿਖੇ ਸਵੀਪ ਸਰਗਰਮੀਆਂ ਤਹਿਤ ਦੋ ਰੋਜ਼ਾ ਕੈਂਪ ਲਗਾਇਆ ਗਿਆ। ਇਸ ਸਬੰਧੀ ਕਾਲਜ ਡਾਇਰੈਕਟਰ ਡਾ. ਮਨਜੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਸਸਸ ਸਕੂਲ ਬਸੀ ਕਲਾਂ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਪ੍ਰਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਅਤੇ ਸਵੀਪ ਭਾਵ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ ਤਹਿਤ ਵਿਦਿਆਰਥੀਆਂ ਨੂੰ ਵੋਟਾਂ ਦੇ ਮਹੱਤਵ ਅਤੇ ਲੋਕਤਾਂਤਰਿਕ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਬਾਰੇ ਜਾਗਰੂਕ ਕੀਤਾ। ਕੈਂਪ ਦੇ ਪਹਿਲੇ ਦਿਨ ਵੋਟਰ ਜਾਗਰੂਕਤਾ ਬਾਰੇ ਚਾਨਣਾ ਪਾਇਆ ਗਿਆ ਅਤੇ ਕੈਂਪ ਦੇ ਦੂਜੇ ਦਿਨ ਹਲਕਾ ਚੱਬੇਵਾਲ ਦੇ ਅਧੀਨ ਆਉਂਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਮਹਿੰਦੀ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਸੰਤ ਬਾਬਾ ਹਰੀ ਸਿੰਘ ਮੈਮੋਰੀਅਲ ਵਿਮਨ ਕਾਲਜ ਚੇਲਾ, ਸੇਂਟ ਸੋਲਜਰ ਕਾਲਜ ਚੱਬੇਵਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਹੰਦੋਵਾਲ ਦੇ ਸਦੀਪ ਨੋਡਲ ਅਫਸਰ ਮੌਜੂਦ ਰਹੇ। ਇਸ ਮੌਕੇ ਡਾ. ਮਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਵਿਦਿਆਰਥਣਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਰਬਜੀਤ ਸਿੰਘ ਇੰਚਾਰਜ ਸਕਾਲਰਸ਼ਿਪ, ਵੱਖ-ਵੱਖ ਨੋਡਲ ਅਫਸਰ, ਮੀਨਾ ਕੁਮਾਰੀ, ਨਵਜੋਤ ਕੌਰ, ਪ੍ਰੋਫੈਸਰ ਨੀਲਮ ਸ਼ਰਮਾ ਸਮੇਤ ਸਮੂਹ ਕਾਲਜ ਸਟਾਫ ਅਤੇ ਵਿਦਿਆਰਥਣਾਂ ਹਾਜ਼ਰ ਸਨ।