- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਚਆਈਐਮਟੀ. ਕਾਲਜ ਦੇ ਬੀਵੌਕ ਬਿਊਟੀ ਦਾ ਨਤੀਜਾ ਰਿਹਾ ਸ਼ਾਨਦਾਰ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਟਾਂਡਾ ਇਲਾਕੇ ਦੇ ਨਾਮਵਰ ਐੱਚਆਈਐੱਮਟੀ ਕਾਲਜ ਟਾਂਡਾ ਦੇ ਬੀਵੌਕ ਬਿਊਟੀ ਦੂਜੇ ਸਮੈਸਟਰ ਅਪ੍ਰੈਲ 2026 ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਆਏ ਨਤੀਜਿਆਂ ਅਨੁਸਾਰ ਹਰਸਿਮਰਨ ਕੌਰ ਨੇ 9.03 ਐੱਸਜੀਪੀਏ ਨਾਲ ਪਹਿਲਾ ਸਥਾਨ, ਪ੍ਰਦੀਪ ਕੌਰ ਨੇ 8.97 ਐੱਸਜੀਪੀਏ ਨਾਲ ਦੂਜਾ ਸਥਾਨ ਅਤੇ ਕਵਿਤਾ ਦੇਵੀ, ਸਿਮਰਨ ਵਾਟੀ ਨੇ 8.90 ਐੱਸਜੀਪੀਏ ਨਾਲ ਤੀਜਾ ਸਥਾਨ ਹਾਸਲ ਕਰ ਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਰੋਹਿਤ ਟੰਡਨ ਨੇ ਵਿਦਿਆਰਥਣਾਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੀ ਲਗਾਤਾਰ ਮਿਹਨਤ, ਸਮਰਪਣ ਅਤੇ ਅਧਿਆਪਕਾਂ ਵੱਲੋਂ ਦਿੱਤੇ ਗਏ ਯੋਗ ਮਾਰਗਦਰਸ਼ਨ ਦਾ ਨਤੀਜਾ ਹਨ। ਐੱਚਆਈਐੱਮਟੀ ਕਾਲਜ ਵਿਦਿਆਰਥੀਆਂ ਨੂੰ ਸਿਰਫ਼ ਸਿਧਾਂਤਕ ਗਿਆਨ ਤੱਕ ਸੀਮਿਤ ਨਹੀਂ ਰੱਖਦਾ, ਸਗੋਂ ਵਿਹਾਰਿਕ ਸਿਖਲਾਈ, ਆਧੁਨਿਕ ਤਕਨੀਕਾਂ, ਸੁੰਦਰਤਾ ਸੰਭਾਲ, ਚਮੜੀ ਅਤੇ ਵਾਲਾਂ ਦੀ ਦੇਖਭਾਲ, ਮੇਕਅੱਪ ਅਤੇ ਵੈੱਲਨੈੱਸ ਨਾਲ ਸਬੰਧਿਤ ਹੁਨਰਾਂ ਵਿੱਚ ਵੀ ਨਿਪੁੰਨ ਬਣਾਉਣ ਲਈ ਯਤਨਸ਼ੀਲ ਹੈ। ਇਸ ਮੌਕੇ ਕਾਲਜ ਅਧਿਆਪਕਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਵੀ ਵਧੀਆ ਪੁਜ਼ੀਸ਼ਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।