- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਂਬਰਿਜ ਸਕੂਲ ਵੱਲੋਂ ਲੋੜਵੰਦ ਬੱਚਿਆਂ ਲਈ ਉਪਰਾਲਾ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਕੈਂਬ੍ਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵੱਲੋਂ ਕੌਮਾਂਤਰੀ ਸਾਖ਼ਰਤਾ ਦਿਵਸ ਬੜੇ ਉਤਸ਼ਾਹ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਆਸ-ਪਾਸ ਦੇ ਇਲਾਕਿਆਂ ਦੇ ਲੋੜਵੰਦ ਬੱਚਿਆਂ ਲਈ ਵਿਸ਼ੇਸ਼ ਸਮਾਜਿਕ ਪਹੁੰਚ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਸਿੱਖਿਆ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸੇਵਾ-ਭਾਵਨਾ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਸੀ। ਇਸ ਦੌਰਾਨ ਕੈਂਬ੍ਰਿਜ ਓਵਰਸੀਜ਼ ਸਕੂਲ ਦੇ ਵਿਦਿਆਰਥੀਆਂ ਨੇ ਲੋੜਵੰਦ ਬੱਚਿਆਂ ਨੂੰ ਕਿਤਾਬਾਂ, ਸਟੇਸ਼ਨਰੀ ਅਤੇ ਮਿਠਾਈਆਂ ਵੀ ਵੰਡੀਆਂ ਗਈਆਂ। ਵਿਦਿਆਰਥੀਆਂ ਨੇ ਬੱਚਿਆਂ ਨਾਲ ਸਮਾਂ ਬਿਤਾਉਂਦਿਆਂ ਉਨ੍ਹਾਂ ਨੂੰ ਦਿਲਚਸਪ ਕਹਾਣੀਆਂ ਪੜ੍ਹ ਕੇ ਸੁਣਾਈਆਂ। ਇਸ ਤੋਂ ਇਲਾਵਾ ਮੁੱਢਲੀ ਪੜ੍ਹਾਈ ਅਤੇ ਲਿਖਾਈ ਨਾਲ ਸਬੰਧਤ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਨੀਤੂ ਜੌਹਰੀ ਨੇ ਕਿਹਾ ਕਿ ਸਾਖਰਤਾ ਕੇਵਲ ਪੜ੍ਹਨ-ਲਿਖਣ ਦੀ ਯੋਗਤਾ ਨਹੀਂ, ਸਗੋਂ ਗਰੀਬੀ ਨਾਲ ਲੜਨ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦਾ ਸ਼ਕਤੀਸ਼ਾਲੀ ਸਾਧਨ ਹੈ। ਸਕੂਲ ਪ੍ਰਬੰਧਨ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਦੀਆਂ ਹਨ ਅਤੇ ਭਵਿੱਖ ਵਿੱਚ ਵੀ ਇਹ ਉਪਰਾਲੇ ਜਾਰੀ ਰਹਿਣੇ ਚਾਹੀਦੇ ਹਨ।