- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘‘ਖੇਡਾਂ ਵਤਨ ਪੰਜਾਬ ਦੀਆਂ’’ ਤਹਿਤ ਗੜਸ਼ੰਕਰ ਅਤੇ ਮਾਹਿਲਪੁਰ ਵਿਖੇ ਹੋਣ ਵਾਲੀਆਂ ਖੇਡਾਂ ਦਾ ਪੋਸਟਰ ਜਾਰੀ

ਨਿਰਮਲ ਮੁੱਗੋਵਾਲ, ਪੰਜਾਬੀ ਜਾਗਰਣ, ਸੈਲਾ ਖੁਰਦ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਤਹਿਤ ਪਹਿਲਾਂ ਬਲਾਕ ਪੱਧਰ ਤੇ ਫਿਰ ਜ਼ਿਲਾ ਪੱਧਰ ਤੇ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਬਲਾਕ ਗੜ੍ਹਸ਼ੰਕਰ ਅਤੇ ਬਲਾਕ ਮਾਹਿਲਪੁਰ ਵਿੱਚ ਹੋਣ ਵਾਲੀਆਂ ਖੇਡਾਂ ਦਾ ਪੋਸਟਰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਿਧਾਇਕ ਹਲਕਾ ਗੜਸ਼ੰਕਰ ਵੱਲੋਂ ਰਿਲੀਜ਼ ਕੀਤਾ ਗਿਆ ਅਤੇ ਇਹ ਖੇਡਾਂ 10 ਤਰੀਕ ਤੋਂ 15 ਤਰੀਕ ਤੱਕ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੱਕ ਵਿਅਕਤੀ ਹਿੱਸਾ ਲੈ ਸਕਦੇ ਹਨ। ਬਲਾਕ ਪੱਧਰੀ ਤੇ 7 ਗੇਮਾਂ ਕਰਵਾਈਆਂ ਜਾ ਰਹੀਆਂ ਹਨ। ਜਿਸ ਵਿੱਚ ਅਟਲੈਟਿਕਸ, ਫੁੱਟਬਾਲ, ਬਾਲੀਵਾਲ ਫੈਂਸਿੰਗ, ਕਬੱਡੀ, ਖੋ-ਖੋ ਅਤੇ ਕ੍ਰਿਕਟ ਕਰਵਾਈ ਜਾ ਰਹੀ ਹੈ। ਇਸ ਮੌਕੇ ਰੌੜੀ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੇਲੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕਰਦੇ ਹਨ। ਇਸ ਮੌਕੇ ਖਿਡਾਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਕਿਊ ਆਰ ਕੋਡ ਵੀ ਜਾਰੀ ਕੀਤਾ ਗਿਆ ਤਾਂ ਜੋ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਵਾ ਸਕਣ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ 2026’ ਵਿੱਚ ਪਹਿਲਾ ਸਥਾਨ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਗੋਲਡ ਮੈਡਲ 10 ਹਜ਼ਾਰ ਰੁਪਏ ਅਤੇ ਦੂਜਾ ਅਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਿਲਵਰ ਮੈਡਲ ਅਤੇ 7000 ਰੁਪਏ ਅਤੇ ਬਰਾਉਨ ਮੈਡਲ ਜਿੱਤਣ ਵਾਲ ਖਿਡਾਰੀਆਂ ਨੂੰ 5000 ਹਜ਼ਾਰ ਰੁਪਏ ਦਿੱਤਾ ਜਾਵੇਗਾ ਅਤੇ ਕੁੱਲ 12 ਕਰੋੜ ਰੁਪਏ ਦੇ ਇਨਾਮ ਰੱਖੇ ਗਏ ਹਨ।