- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰਾਂ ਡੀਏ ਨਾ ਜਾਰੀ ਕਰਨ ’ਤੇ ਕੀਤਾ ਸਰਕਾਰ ਖਿਲਾਫ ਰੋਸ ਜ਼ਾਹਰ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ
ਟਾਂਡਾ ਉੜਮੁੜ : ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਟਾਂਡਾ ਵੱਲੋਂ ਡੀਏ ਨਾ ਜਾਰੀ ਕਰਨ ਦੇ ਵਿਰੋਧ ਵਿੱਚ ਸੂਬਾ ਸਰਕਾਰ ਖ਼ਿਲਾਫ਼ ਰੋਸ ਜਾਹਰ ਕੀਤਾ। ਇਸ ਮੌਕੇ ਐਸੋਸੀਏਸ਼ਨ ਪ੍ਰਧਾਨ ਅਜੀਤ ਸਿੰਘ ਗੁਰਾਇਆ ਅਤੇ ਜਨਰਲ ਸਕੱਤਰ ਪ੍ਰੇਮ ਸਾਗਰ ਅਰੋੜਾ ਦੀ ਪ੍ਰਧਾਨਗੀ ਹੇਠ ਪ੍ਰੋਫੈਸਰ ਕੇ. ਕਲੋਟੀ ਲਾਇਬ੍ਰੇਰੀ ਵਿਖੇ ਮੀਟਿੰਗ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰਾਂ ਸ਼ਿਰਕਤ ਕੀਤੀ।
ਮੀਟਿੰਗ ਦੌਰਾਨ ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਵੱਲੋਂ 18 ਫ਼ੀਸਦੀ ਡੀਏ ਜਾਰੀ ਨਾ ਕਰਨਾ ਪੈਨਸ਼ਨਰਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੈਨਸ਼ਨਰਾਂ ਨੂੰ ਬਣਦਾ ਡੀਏ ਤੁਰੰਤ ਜਾਰੀ ਕੀਤਾ ਜਾਵੇ। ਐਸੋਸੀਏਸ਼ਨ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 1 ਜਨਵਰੀ 2016 ਤੋਂ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ ਦੀ ਮੰਗ ਵੀ ਉਠਾਈ ਗਈ। ਆਗੂਆਂ ਕਿਹਾ ਕਿ ਜੇਕਰ 18 ਫ਼ੀਸਦੀ ਡੀਏ ਜਾਰੀ ਕਰਨ, 2.59 ਦਾ ਗੁਣਾਂਕ ਦੇਣ ਸਮੇਤ ਹੋਰ ਜਾਇਜ਼ ਮੰਗਾਂ ਨੂੰ ਜਲਦੀ ਪ੍ਰਵਾਨ ਨਾ ਕੀਤਾ ਗਿਆ ਤਾਂ ਪੈਨਸ਼ਨਰਾਂ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀ, ਜਿਸ ਕਾਰਨ ਪੈਨਸ਼ਨਰਾਂ ਵਿੱਚ ਰੋਸ ਵਧਦਾ ਜਾ ਰਿਹਾ ਹੈ। ਇਸ ਮੌਕੇ ਲੈਕਚਰਾਰ ਰਾਜਾ ਸਿੰਘ, ਪ੍ਰੋ. ਕੇ. ਕਲੋਟੀ, ਰਾਜਿੰਦਰ ਸਿੰਘ, ਮਦਨ ਲਾਲ, ਵਿਨੋਦ ਸੈਣੀ, ਪ੍ਰਿੰਸੀਪਲ ਕੁੰਦਨ ਸਿੰਘ, ਸ਼ਿਵ ਕੁਮਾਰ, ਉੱਤਮ ਸਿੰਘ, ਸੁਖਵੀਰ ਸਿੰਘ, ਨਿਰਮਲ ਪ੍ਰਸਾਦ, ਪਰਸ ਰਾਮ, ਗੁਰਮੀਤ ਸਿੰਘ, ਤਰਸੇਮ ਲਾਲ, ਬਲਵੀਰ ਸਿੰਘ ਅਤੇ ਹੋਰ ਹਾਜ਼ਰ ਸਨ।