- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੰਦ ਦੌਰਾਨ ਬਾਜ਼ਾਰਾਂ, ਗਲੀਆਂ ਅਤੇ ਸੜਕਾਂ ’ਤੇ ਸੰਨਾਟਾ ਛਾਇਆ ਰਿਹਾ ਅਤੇ ਦੁਕਾਨਾਂ ਬੰਦ ਰਹੀਆਂ। ਇਸ ਦੌਰਾਨ ਸੰਦੀਪ ਕੁਮਾਰ ਕਾਕਾ ਬਸੀ ਉਮਰ ਖਾਂ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਵਿੱਚ ਸਾਰੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ।

ਕਮਲ, ਪੰਜਾਬੀ ਜਾਗਰਣ, ਹਰਿਆਣਾ। ਲੁਧਿਆਣਾ ’ਚ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਕੀਤੇ ਜਾਣ ਦੀ ਘਟਨਾ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਸਮੇਤ ਦਲਿਤ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਕਸਬਾ ਹਰਿਆਣਾ ਨੂੰ ਪੂਰਨ ਤੌਰ ’ਤੇ ਬੰਦ ਰੱਖਿਆ ਗਿਆ।
ਬੰਦ ਦੌਰਾਨ ਬਾਜ਼ਾਰਾਂ, ਗਲੀਆਂ ਅਤੇ ਸੜਕਾਂ ’ਤੇ ਸੰਨਾਟਾ ਛਾਇਆ ਰਿਹਾ ਅਤੇ ਦੁਕਾਨਾਂ ਬੰਦ ਰਹੀਆਂ। ਇਸ ਦੌਰਾਨ ਸੰਦੀਪ ਕੁਮਾਰ ਕਾਕਾ ਬਸੀ ਉਮਰ ਖਾਂ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਵਿੱਚ ਸਾਰੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ।
ਸਿਵਲ ਹਸਪਤਾਲ ਹਰਿਆਣਾ ਦੇ ਸਾਹਮਣੇ ਚੌਕ ਵਿੱਚ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਕਾਰਨ ਦਸੂਹਾ-ਹਰਿਆਣਾ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਕੁਝ ਸਮੇਂ ਲਈ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।
ਸੰਦੀਪ ਕੁਮਾਰ ਅਤੇ ਹੋਰ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਵਿੱਚ ਸ਼ਾਮਲ ਮੁਲਜ਼ਮਾਂ ਦੀ ਤੁਰੰਤ ਪਛਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਅਤੁਲ ਸਹੋਤਾ, ਅਭੀ ਬਤਰਾ, ਰਿਤਿਕ ਸਿੱਧੂ, ਸੋਨੂੰ ਮਹਿਰਾ, ਮਨੀਸ਼ ਭਲਿਆਲਾ, ਰਿਤਿਕ ਪੰਡਤ, ਗੁਰਦੀਪ ਸਿੰਘ, ਕੁਲਜੀਤ ਸਿੰਘ, ਰਵਿੰਦਰ ਮੋਨੂ ਅਤੇ ਕਈ ਹੋਰ ਸ਼ਾਮਲ ਸਨ।