- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਗੜਦੀਵਾਲਾ ਵਿਖੇ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਪ੍ਰਿੰਸ ਪਲਿਆਲ, ਜਗਵਿੰਦਰ ਸਿੰਘ, ਗੁਰਮੁਖ ਸਿੰਘ ਬਲਾਲਾ, ਸਚਿਨ ਕੁਮਾਰ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ ਸਰਕਾਰ ਪ੍ਰੈੱਸ ਕਾਨਫਰੰਸ ਕਰ ਕੇ ਕੋਰਾ ਝੂਠ ਬੋਲ ਕੇ ਮੁਲਾਜ਼ਮਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਲੋਕ 2022 ਦੀਆਂ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਇਨ੍ਹਾਂ ਦੇ ਛਲਾਵੇ ਵਿੱਚ ਨਹੀਂ ਆਉਣਗੇ। 12 ਸਤੰਬਰ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਗੜ੍ਹਸ਼ੰਕਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿੱਚ ਭਾਰੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸਾਥੀ ਹਿੱਸਾ ਲੈਣ ਗਏ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮ ਮੰਗਾਂ ਮੰਨਣ ਵੱਲ ਧਿਆਨ ਦੇਵੇ ਨਾ ਕਿ ਟਕਰਾਅ ਵੱਲ ਨੂੰ ਵੱਧਣ ਦੀ ਕੋਸ਼ਿਸ਼ ਕਰੇ। ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ 12 ਸਤੰਬਰ ਨੂੰ ਗੜ੍ਹਸ਼ੰਕਰ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਜਗਮੋਹਨ ਸਿੰਘ, ਜਗਦੀਸ਼ ਬਹਾਦਰ ਸਿੰਘ, ਹਰਪਾਲ ਸਿੰਘ, ਰਮਨਦੀਪ ਸ਼ਰਮਾ, ਨਵਤੇਜ ਸਿੰਘ, ਅਨਿਲ ਕੁਮਾਰ, ਬਚਿੱਤਰ ਸਿੰਘ, ਭੁਪਿੰਦਰ ਸਿੰਘ, ਸਰਤਾਜ ਸਿੰਘ, ਦੀਪਕ ਕੁੰਡਲ ਅਤੇ ਹੋਰ ਵੀ ਹਾਜ਼ਰ ਸਨ।