- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਸਬਾ ਚੱਬੇਵਾਲ ਦੀ ਮਾਰਕੀਟ ਰਹੀ ਮੁਕੰਮਲ ਬੰਦ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਲੁਧਿਆਣਾ ਸ਼ਹਿਰ ਵਿਖੇ ਸਥਾਪਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਦਲਿਤ ਸਮਾਜ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਰੂਪ ਵਿੱਚ ਸਮਰਥਨ ਕਰਦੇ ਹੋਏ ਕਸਬਾ ਚੱਬੇਵਾਲ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪੋ-ਆਪਣੇ ਵਪਾਰਕ ਅਦਾਰੇ ਬੰਦ ਕਰ ਕੇ ਬੰਦ ਦਾ ਮੁਕੰਮਲ ਸਮਰਥਨ ਕੀਤਾ ਗਿਆ ਅਤੇ ਕਸਬਾ ਚੱਬੇਵਾਲ ਦਾ ਅੱਡਾ ਮੁਕੰਮਲ ਬੰਦ ਰਿਹਾ। ਸਿਰਫ ਮੈਡੀਕਲ ਸਟੋਰਾਂ ਦੀਆਂ ਦੁਕਾਨਾਂ ਹੀ ਖੁੱਲੀਆਂ ਰੱਖੀਆਂ ਗਈਆਂ। ਇਸ ਮੌਕੇ ਕਸਬਾ ਚੱਬੇਵਾਲ ਵਿੱਚ ਦੀ ਲੰਘਦੇ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ ਉੱਤੇ ਦਲਿਤ ਸਮਾਜ ਦੇ ਆਗੂਆਂ ਵੱਲੋਂ ਸ਼ਾਂਤਮਈ ਧਰਨਾ ਦੇ ਕੇ ਕੁਝ ਘੰਟਿਆਂ ਵਾਸਤੇ ਪੂਰਨ ਰੂਪ ਵਿੱਚ ਵਾਹਨਾਂ ਦੀ ਆਵਾਜਾਈ ਬੰਦ ਕੀਤੀ ਗਈ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਪਣੇ ਸਾਥੀਆਂ ਸਮੇਤ ਰੋਸ ਪ੍ਰਦਰਸ਼ਨ ਕਰਨ ਪਹੁੰਚੇ ਦਲਿਤ ਸਮਾਜ ਦੇ ਆਗੂਆਂ ਵਿੱਚ ਅਜੇ ਕੁਮਾਰ ਲਾਡੀ ਸਲੇਮਪੁਰ, ਨਿਸ਼ਾਂਤ ਕੁਮਾਰ, ਪ੍ਰਮੋਦ ਕੁਮਾਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਇਹੋ ਜਿਹੀਆਂ ਸਮਾਜ ਵਿੱਚ ਫੁੱਟ ਪਾਊ ਘਨਾਉਣੀਆਂ ਕਾਰਵਾਈਆਂ ਨੂੰ ਰੋਕਿਆ ਜਾ ਸਕੇ।